Connect with us

ਪੰਜਾਬੀ

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ

Published

on

Constitution Day celebrated at Springdale Public School

ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ । ਸਵੇਰ ਦੀ ਪ੍ਰਾਰਥਨਾ ਸਭਾ ਵਿਚ ਇਸ ਦੇ ਮਹੱਤਵ ਬਾਰੇ ਦੱਸਿਆ ਗਿਆ । ਇਸ ਮੌਕੇ ਸਕੂਲ ਵੱਲੋਂ ਆਯੋਜਿਤ ਇਕ ਵਰਕਸ਼ਾਪ ਵਿੱਚ ਬੱਚਿਆਂ ਨੂੰ ਦੇਸ਼ ਪ੍ਰਤੀ ਉਨ੍ਹਾਂ ਦੇ ਫ਼ਰਜ਼ ਅਤੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਦੇ ਸੰਵਿਧਾਨ ਦੀ ਅਖੰਡਤਾ ਅਤੇ ਧਰਮ ਨਿਰਪੱਖਤਾ ਨੂੰ ਬਣਾਈ ਰੱਖਣ ਦੀ ਸਹੁੰ ਵੀ ਚੁੱਕੀ ।

ਸਕੂਲ ਦੇ ਮਾਣਯੋਗ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ ਨੂੰ ਦੇਸ਼ ਦੀ ਪ੍ਰਭੂਸੱਤਾ ਅਤੇ ਏਕਤਾ ਦਾ ਸਮਰਥਨ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰਜ਼ ਸੀ੍ ਮਨਦੀਪ ਸਿੰਘ ਵਾਲੀਆ,ਸ੍ਰੀਮਤੀ ਕਮਲਪ੍ਰੀਤ ਕੌਰ ਵਾਲੀਆ ਅਤੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਭ ਨੂੰ ਵਧਾਈ ਦਿੱਤੀ।

Facebook Comments

Trending