ਪੰਜਾਬੀ

ਉਸਾਰੀ ਕਿਰਤੀਆਂ ਨੂੰ ਲਾਭਪਾਤਰੀ ਵਜੋਂ ਰਜਿਸਟ੍ਰੇਸ਼ਨ ਕਰਾਉਣ ਦਾ ਸੱਦਾ

Published

on

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ ਹੇਠ ਸਹਾਇਕ ਕਮਿਸ਼ਨਰ (ਜਨਰਲ) ਸ. ਕੰਵਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨ}ਲ੍ਹਾ ਲੁਧਿਆਣਾ ਨਾਲ ਸਬੰਧਤ ਸਾਰੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦਾ ਸੱਦਾ ਦਿੱਤਾ ਹੈ।

ਸਹਾਇਕ ਕਮਿਸ਼ਨਰ (ਜਨਰਲ) ਸ. ਕੰਵਰਜੀਤ ਸਿੰਘ ਵੱਲੋਂ ਵੇਰਵਾ ਜਾਰੀ ਕਰਦਿਆਂ ਦੱਸਿਆ ਗਿਆ ਕਿ ਕਿਰਤ ਵਿਭਾਗ ਨਾਲ ਸਬੰਧਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਬੋਰਡ ਅਧੀਨ ਲਾਭਪਾਤਰੀ ਰਜਿਸਟਰਡ ਹੋਣਾ ਜ਼ਰੂਰੀ ਹੈ। ਉਨ੍ਹਾ ਦੱਸਿਆ ਕਿ ਉਸਾਰੀ ਦੇ ਕੰਮ ਨਾਲ ਸਬੰਧਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਤਕਨੀਕੀ/ਕਲੈਰੀਕਲ ਕੰਮ ਕਰਨ ਵਾਲੇ, ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜ੍ਹਕ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫੋਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਸ਼ਾਮਲ ਹਨ।

ਕਿਰਤ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 54 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਦੀ ਰਜਿਸ਼ਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾ ਦੱਸਿਆ ਕਿ ਉਸਾਰੀ ਕਿਰਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਰਜਿਸਟਰਡ ਲਾਭਪਾਤਰੀ ਬਣਨ ਲਈ ਉਸਾਰੀ ਕਿਰਤੀ ਨੇ ਪਿਛਲੇ 12 ਮਹੀਨਿਆ ਦੌਰਾਨ ਘੱਟੋ-ਘੱਟ 90 ਦਿਨ ਉਸਾਰੀ ਕਿਰਤੀ ਦਾ ਕੰਮ ਕੀਤਾ ਹੋਵੇ। ਇਸ ਤੋਂ ਇਲਾਵਾ ਉਨ੍ਹਾ ਦੱਸਿਆ ਕਿ ਲਾਭਪਾਤਰੀ 60 ਸਾਲ ਦੀ ਉਮਰ ਤੋਂ ਬਾਅਦ ਬੋਰਡ ਵੱਲੋਂ ਪੈਂਨਸ਼ਨ ਲੈਣ ਦਾ ਹੱਕਦਾਰ ਵੀ ਬਣ ਜਾਂਦਾ ਹੈ।

Facebook Comments

Trending

Copyright © 2020 Ludhiana Live Media - All Rights Reserved.