Connect with us

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੂਰਬੀ ਤੋਂ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿਚ ਨੁੱਕੜ ਮੀਟਿੰਗ

Published

on

Corner meeting in favor of Ranjit Singh Dhillon from Constituency East of Shiromani Akali Dal

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਮਲਜੀਤ ਸਿੰਘ ਗਰੇਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੂਰਬੀ ਤੋਂ ਸਾਂਝੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿਚ ਨੁੱਕੜ ਮੀਟਿੰਗ ਕਰਵਾਈ ਗਈ।

ਇਸ ਮੌਕੇ ਸ. ਢਿੱਲੋ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ 10 ਸਾਲ ਦੇ ਕਾਰਜ ਕਾਲ ਦੌਰਾਨ ਇਕ ਇਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ, ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਜਾ ਰਹੇ ਹਨ ਉਹ 2022 ਦੀ ਸਰਕਾਰ ਬਣਨ ਤੋਂ ਬਾਅਦ ਲਾਗੂ ਕਰਕੇ ਪੂਰੇ ਕੀਤੇ ਜਾਣਗੇ।

ਇਸ ਮੌਕੇ ਕਮਲਜੀਤ ਸਿੰਘ ਗਰੇਵਾਲ ਦੀ ਪੂਰੀ ਟੀਮ ਵਲੋਂ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਸ਼੍ਰੋਮਣੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਦਾ ਫੁੱਲਾਂ ਦੇ ਹਾਰ ਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਢਿੱਲੋਂ ਨੇ ਯੂਥ ਅਕਾਲੀ ਦਲ ਦੀਆਂ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਅਤੇ ਆਮ ਜਨਤਾ ਦੇ ਲਈ ਆਪਣੇ ਦਫ਼ਤਰ ਦਾ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਜਿਸ ‘ਤੇ ਲੋਕ ਆਪਣੇ ਸੁਝਾਅ ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਇਸ ਮੌਕੇ ਰਾਜਵਿੰਦਰ ਸਿੰਘ ਗਰੇਵਾਲ, ਰਣਧੀਰ ਸਿੰਘ ਲਾਡੀ, ਜਸ ਗਰੇਵਾਲ, ਕੁਲਦੀਪ ਸ਼ਰਮਾ, ਰਛਪਾਲ ਸਿੰਘ ਫੋਜੀ, ਸਰਕਲ ਪ੍ਰਧਾਨ ਡਾ: ਅਸ਼ਵਨੀ ਪਾਸੀ, ਜਸਦੇਵ ਚੌਧਰੀ, ਬਾਜ ਸਿੰਘ ਸਿੱਧੂ, ਮਨਜੀਤ ਸਿੰਘ ਟੋਨੀ, ਸਾਬਕਾ ਕੌਸਲਰ ਮਨਦੀਪ ਕੌਰ ਸੰਧੂ, ਸੁਖਵਿੰਦਰ ਸਿੰਘ ਸੁੱਖਾ ਢਿੱਲੋਂ, ਐਡਵੋਕੇਟ ਸੁਖਮਨੀ ਸਿੰਘ ਅੋਹਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸ਼ਾਮਿਲ ਸਨ।

 

Facebook Comments

Trending