ਕਰੋਨਾਵਾਇਰਸ
ਕੋਰੋਨਾ ਪ੍ਰਭਾਵਿਤ ਇਕ ਮਰੀਜ਼ ਨੇ ਤੋੜਿਆ ਦਮ, 53 ਨਵੇਂ ਮਾਮਲੇ
Published
3 years agoon
 
																								
ਲੁਧਿਆਣਾ  :  ਲੁਧਿਆਣਾ ਦੇ ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿਚ 53 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 35 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 18 ਮਰੀਜ਼ਾਂ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਹਨ।
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਇਕ ਜਣੇ ਦੀ ਮੌਤ ਹੋਈ ਹੈ, ਜੋ ਲੁਧਿਆਣਾ ਸ਼ਹਿਰ ਅਧੀਨ ਪੈਂਦੇ ਅਮਨ ਨਗਰ ਦਾ ਰਹਿਣ ਵਾਲਾ ਸੀ ਅਤੇ ਉਹ ਸੀ ਐੱਮ.ਸੀ. ਤੇ ਹਸਪਤਾਲ ਵਿਚ ਦਾਖਲ ਸੀ।
ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.58 ਫੀਸਦੀ ਤੋਂ ਵਧ ਕੇ 97.64 ਫੀਸਦੀ ਹੋ ਗਈ ਹੈ। ਲੁਧਿਆਣਾ ਨਾਲ ਸਬੰਧਿਤ ਅੱਜ 1 ਹੋਰ ਮਰੀਜ਼ ਦੀ ਮੌਤ ਹੋ ਜਾਣ ਪਿੱਛੋਂ ਇਥੇ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵਧ ਕੇ 2261 ਹੋ ਗਿਆ।
ਇਕ ਹੋਰ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ 5 ਪਿੰਡ ਜਿਨ੍ਹਾਂ ਵਿਚ ਭਨੋਹੜ, ਕਾਉਂਕੇ, ਚੱਕਰ, ਚਮਿੰਡਾ ਅਤੇ ਗੁੱਜਰਵਾਲ ਸ਼ਾਮਿਲ ਹਨ, ਜਿੱਥੇ ਮਰੀਜ਼ਾਂ ਦੀ ਗਿਣਤੀ ਵਧ ਹੈ, ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ। ਸਿਹਤ ਵਿਭਾਗ ਅਨੁਸਾਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ 1 ਮਰੀਜ਼ਾਂ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1 ਜਣਾ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ ਮਰੀਜ਼ਾਂ ਹੈ ਜੋ ਵੈਂਟੀਲੇਟਰ ਮਸ਼ੀਨਾਂ ‘ਤੇ ਜ਼ਿੰਦਗੀ ਤੇ ਮੌਤ ਨਾਲ ਜੂਝ ਰਿਹਾ ਹੈ।
You may like
- 
    ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ 
- 
    ਸਿਵਲ ਹਸਪਤਾਲ ‘ਚ ਦੋ ਦਿਨਾਂ ਡੈਂਟਲ ਟਰੋਮਾ ਟਰੇਨਿੰਗ ਸ਼ੁਰੂ 
- 
    ਸੜਕ ਹਾ.ਦ.ਸੇ ‘ਚ ਜ਼.ਖ.ਮੀ.ਆਂ ਦੀ ਮਦਦ ਕਰਨ ‘ਤੇ ਮਿਲੇਗਾ 2000 ਰੁਪਏ ਦਾ ਇਨਾਮ 
- 
    ਮੁਹੱਲਾ ਕਲੀਨਿਕ ‘ਚ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਆਖਰੀ ਤਰੀਕ 2 ਅਕਤੂਬਰ 
- 
    ਜ਼ਿਲ੍ਹਾ ਹਸਪਤਾਲਾਂ ਵਿਚ ਜਲਦ ਸ਼ੁਰੂ ਹੋਵੇਗੀ ਕਾਰਡੀਅਕ ਅਤੇ ਨਿਊਰੋ ਸਰਜਰੀ- ਸਿਹਤ ਮੰਤਰੀ 
- 
    ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ 
