Connect with us

ਕਰੋਨਾਵਾਇਰਸ

 ਜ਼ਿਲ੍ਹੇ ਭਰ ‘ਚ ਕੋਰੋਨਾ ਤੇ ਡੇਂਗੂ ਜਾਗਰੂਕਤਾ ਅਭਿਆਨ ਜਾਰੀ – ਸਿਵਲ ਸਰਜਨ ਲੁਧਿਆਣਾ

Published

on

Corona and Dengue Awareness Campaign Continues Across the District - Civil Surgeon Ludhiana

ਲੁਧਿਆਣਾ :   ਸਿਹਤ ਵਿਭਾਗ ਦੀ ਮਾਸ ਮੀਡੀਆਂ ਦੀ ਟੀਮ ਵੱਲੋਂ ਸਕੂਲ ਵਿਚ ਜਾ ਕੇ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਕੋਰੋਨਾ ਦੇ ਬਚਾਅ ਲਈ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਭੀੜ ਭੜਕੇ ਵਾਲੀਆਂ ਥਾਂਵਾਂ ਤੇ ਜਾਣ ਸਮੇਂ ਮਾਸਕ ਦੀ ਵਰਤੋ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ ਵਾਰ ਸਾਫ ਕੀਤਾ ਜਾਵੇ।

ਸਿਵਲ ਸਰਜਨ ਡਾ.ਐਸ.ਪੀ. ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਦਿਸਾ ਨਿਰਦੇਸਾਂ ਅਨੁਸਾਰ ਕੋਰੋਨਾ ਅਤੇ ਡੇਗੂ ਦੀ ਜਾਗਰੂਕਤਾ ਸਬੰਧੀ ਜ਼ਿਲ੍ਹੇ ਭਰ ਵਿੱਚ ਆਈ.ਈ.ਸੀ., ਬੀ.ਸੀ.ਸੀ. ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਬਚਾਅ ਸਬੰਧੀ ਮਾਸ ਮੀਡੀਆ ਟੀਮ ਵਲੋ ਆਮ ਲੋਕਾਂ ਨੂੰ ਇਸ ਦੇ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ.ਸਿੰਘ ਨੇ ਦੱਸਿਆ ਕਿ ਮਾਸ ਮੀਡੀਆ ਟੀਮ ਵੱਲੋ ਲੋਕਾਂ ਨੂੰ ਇਹ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਆਪਣੀ ਪਹਿਲੀ ਕਰੋਨਾ ਖੁਰਾਕ ਨਹੀਂ ਲਈ, ਉਹ ਆਪਣੀ ਪਹਿਲੀ ਖੁਰਾਕ ਜਰੁਰ ਲੈਣ ਅਤੇ ਜਿੰਨਾਂ ਲੋਕਾਂ ਨੇ ਆਪਣੀ ਪਹਿਲੀ ਖੁਰਾਕ ਤੋਂ ਬਾਅਦ ਦੂਸਰੀ ਖੁਰਾਕ ਅਜੇ ਤੱਕ ਨਹੀਂ ਲਈ, ਉਹ ਆਪਣੀ ਦੂਸਰੀ ਖੁਰਾਕ ਵੀ ਜਰੂਰ ਲੈਣ।

Facebook Comments

Trending