Connect with us

ਕਰੋਨਾਵਾਇਰਸ

ਜਲੰਧਰ ਜ਼ਿਲ੍ਹੇ ‘ਚ ਫਟਿਆ ਕੋਰੋਨਾ ਬੰਬ, 300 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Published

on

Corona bomb exploded in Jalandhar district, more than 300 people reported positive

ਜਲੰਧਰ :   ਦਿਨੋ-ਦਿਨ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਵੇਖਦਿਆਂ ਹਰੇਕ ਨੂੰ ਸਾਵਧਾਨ ਰਹਿਣ ਦੀ ਇਸ ਲਈ ਲੋੜ ਹੈ ਕਿਉਂਕਿ ਇਸ ਵਾਰ ਜਿੰਨੇ ਵੀ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਰਹੀ ਹੈ, ਉਨ੍ਹਾਂ ਵਿਚੋਂ ਜ਼ਿਆਦਾਤਰ ਵਿਚ ਕੋਈ ਵੀ ਲੱਛਣ ਨਹੀਂ ਹੈ। ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 314 ਨਵੇਂ ਕੇਸ ਮਿਲੇ। ਇਨ੍ਹਾਂ ਵਿਚ ਡਾਕਟਰ ਅਤੇ ਛੋਟੇ ਬੱਚੇ ਸ਼ਾਮਲ ਹਨ।

ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਸ਼ਨੀਵਾਰ ਸਰਕਾਰੀ ਅਤੇ ਵੱਖ-ਵੱਖ ਨਿੱਜੀ ਲੈਬਾਰਟਰੀਆਂ ਤੋਂ ਕੁੱਲ 344 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 30 ਲੋਕ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।

ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਪਿਛਲੇ ਕੁਝ ਸਮੇਂ ਤੋਂ ਲੋਕ ਜਿੱਥੇ ਵੈਕਸੀਨ ਲੁਆਉਣ ਤੋਂ ਝਿਜਕ ਰਹੇ ਸਨ, ਉਥੇ ਹੀ ਹੁਣ ਇਕ ਵਾਰ ਫਿਰ ਕੋਰੋਨਾ ਦੇ ਫੈਲਦੇ ਹੀ ਵੈਕਸੀਨ ਲੁਆਉਣ ਵਾਲਿਆਂ ਦੀ ਵੀ ਭੀੜ ਉਮੜ ਰਹੀ ਹੈ।

ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ ਲਗਭਗ 300 ਅੱਲ੍ਹੜਾਂ ਸਮੇਤ 13,013 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 15,22,440 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 10,13,508 ਲੋਕਾਂ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।

Facebook Comments

Trending