ਕਰੋਨਾਵਾਇਰਸ

ਲੁਧਿਆਣਾ ‘ਚ ਕੋਰੋਨਾ ਦਾ ਵੱਡਾ ਉਛਾਲ, 21 ਨਵੇਂ ਮਾਮਲੇ ਆਏ ਸਾਹਮਣੇ

Published

on

ਲੁਧਿਆਣਾ : ਲੁਧਿਆਣਾ ‘ਚ ਕੋਰੋਨਾ ਦਾ ਇਕ ਦਮ ਵੱਡਾ ਉਛਾਲ ਆਉਣ ਕਾਰਨ ਲੋਕਾਂ ‘ਚ ਹੜਕੰਪ ਮੱਚ ਗਿਆ ਹੈ। ਜਾਣਕਾਰੀ ਅਨੁਸਾਰ ਕੋਰੋਨਾ ਜਾਂਚ ਦੌਰਾਨ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 17 ਪੀੜਤ ਮਰੀਜ਼ਾਂ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 4 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਹਨ।

ਸਿਹਤ ਵਿਭਾਗ ਅਨੁਸਾਰ ਉਕਤ ਮਰੀਜ਼ਾਂ ‘ਚ 4 ਵਿਦੇਸ਼ੀ ਯਾਤਰੀ ਵੀ ਸ਼ਾਮਿਲ ਹਨ ਅਤੇ ਉਨ੍ਹਾਂ ‘ਚੋਂ 3 ਦਾ ਸੰਬੰਧ ਯੂ.ਕੇ. ਅਤੇ 1 ਦਾ ਰੋਮਾਨੀਆ ਨਾਲ ਹੈ। ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ‘ਚੋਂ 85608 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ | ਇਸ ਵੇਲੇ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.53 ਫ਼ੀਸਦੀ ਤੋਂ ਘੱਟ ਕੇ 97.51 ਫੀਸਦੀ ਹੋ ਗਈ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਅੱਜ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ, ਜਿਸ ਕਰਕੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 2117 ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1061 ਹੈ, ਜੋ ਪਿਛਲੇ ਦਿਨਾਂ ਵਾਲਾ ਹੀ ਹੈ।

Facebook Comments

Trending

Copyright © 2020 Ludhiana Live Media - All Rights Reserved.