ਕਰੋਨਾਵਾਇਰਸ

ਕੋਰੋਨਾ ਕਾਰਨ ਅੱਜ ਫਿਰ 3 ਮਰੀਜ਼ਾਂ ਨੇ ਤੋੜਿਆ ਦਮ, 21 ਨਵੇਂ ਮਾਮਲੇ

Published

on

ਲੁਧਿਆਣਾ  :  ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 16 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ 5 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਲੁਧਿਆਣਾ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 107112 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿੱਚ ਸਿਹਤਯਾਬੀ ਦੀ ਦਰ 97.72 ਫੀਸਦੀ ਤੋਂ ਵਧ ਕੇ 97.77 ਫ਼ੀਸਦੀ ਹੋ ਗਈ ਹੈ। ਲੁਧਿਆਣਾ ਨਾਲ ਸਬੰਧਿਤ ਅੱਜ 3 ਮਰੀਜ਼ਾਂ ਦੀ ਮੌਤ ਹੋਣ ਕਰਕੇ ਇੱਥੇ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵਧ 2269 ਹੋ ਗਿਆ ਹੈ।

ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿੱਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ਵਿਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 109560, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 14658 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।

Facebook Comments

Trending

Copyright © 2020 Ludhiana Live Media - All Rights Reserved.