ਕਰੋਨਾਵਾਇਰਸ

ਲੁਧਿਆਣਾ ‘ਚ ਕੋਰੋਨਾ : 1263 ਨਵੇਂ ਮਾਮਲੇ ਆਏ ਪੌਜ਼ਟਿਵ, 6 ਮਰੀਜਾਂ ਤੋੜਿਆ ਦਮ

Published

on

ਲੁਧਿਆਣਾ : ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਰਿਹਾ। ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ‘ਚ 1263 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 1144 ਪੀੜ੍ਹਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ 119 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਤੇ ਸੂਬਿਆਂ ਨਾਲ ਸੰਬੰਧਿਤ ਹਨ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚ 56 ਸਾਲਾ ਮਿ੍ਤਕ ਮਰੀਜ਼ ਵਾਸੀ ਪਿੰਡ ਢੇਰੀ, 56 ਸਾਲਾ ਮਿ੍ਤਕ ਔਰਤ ਮਰੀਜ਼ ਵਾਸੀ ਖੰਨਾ ਅਤੇ 56 ਸਾਲਾ ਮਿ੍ਤਕ ਮਰੀਜ਼ ਵਾਸੀ ਪਿੰਡ ਰਤਨ ਖੇੜੀ (ਸਾਰੇ ਮਿ੍ਤਕ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਦਾਖਲ ਸਨ), ਸ਼ਾਮਿਲ ਹੈ। ਜਦਕਿ ਜ਼ਿਲ੍ਹਾ ਮੋਗਾ, ਸੰਗਰੂਰ ਅਤੇ ਬਠਿੰਡਾ ਨਾਲ ਸੰਬੰਧਿਤ ਇਕ ਮਰੀਜ਼ ਵੀ ਸ਼ਾਮਲ ਹੈ, ਨੇ ਦਮ ਤੋੜਿਆ ਹੈ।

ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ 87,791 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ‘ਚ ਸਿਹਤਯਾਬੀ ਦੀ ਦਰ 91.01 ਫ਼ੀਸਦੀ ਤੋਂ ਘੱਟ ਕੇ 90.46 ਫ਼ੀਸਦੀ ਹੋ ਗਈ ਹੈ। ਅੱਜ ਲੁਧਿਆਣਾ ‘ਚ 6426 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ‘ਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸੰਬੰਧਿਤ 7113 ਮਰੀਜ਼ ਐਕਟਿਵ ਹਾਲਤ ਵਿਚ ਹਨ।

Facebook Comments

Trending

Copyright © 2020 Ludhiana Live Media - All Rights Reserved.