ਕਰੋਨਾਵਾਇਰਸ

ਕੋਰੋਨਾ ਦਾ ਕਹਿਰ ਘਟਨਾ ਸ਼ੁਰੂ : 510 ਨਵੇਂ ਮਾਮਲੇ, 9 ਮਰੀਜਾਂ ਨੇ ਤੋੜਿਆ ਦਮ

Published

on

ਲੁਧਿਆਣਾ :   ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿਚ 510 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 467 ਪੀੜਤ ਮਰੀਜ਼ਾਂ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 43 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 9 ਜਣਿਆਂ ਦੀ ਮੌਤ ਹੋਈ ਹੈ। ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 1,00,433 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 92.99 ਫ਼ੀਸਦੀ ਤੋਂ ਵਧ ਕੇ ਕੇ 93.76 ਫ਼ੀਸਦੀ ਹੋ ਗਈ ਹੈ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ ਐਕਟਿਵ ਹਾਲਤ ਵਿਚ ਹਨ, ਉਨ੍ਹਾਂ ‘ਚੋਂ ਇਸ ਵੇਲੇ 4250 ਮਰੀਜ਼ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 10 ਮਰੀਜ਼ ਸਰਕਾਰੀ ਹਸਪਤਾਲਾਂ ਅਤੇ 220ਮਰੀਜ਼ ਨਿੱਜੀ ਹਸਪਤਾਲਾਂ ਵਿਚ ਦਾਖਲ ਹਨ

Facebook Comments

Trending

Copyright © 2020 Ludhiana Live Media - All Rights Reserved.