ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਇਕ ਵਾਰ ਮੁੜ ਕੋਰੋਨਾ ਬੰਬ ਫਟਿਆ ਹੈ, ਇਟਲੀ ਦੇ ਸ਼ਹਿਰ ਮਿਲਾਨ ਤੋਂ ਇੱਥੇ ਪਹੁੰਚੇ ਕਰੀਬ 150 ਯਾਤਰੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ I
ਤਹਿਸੀਲਦਾਰ ਅਜਨਾਲਾ ਰਾਜਪ੍ਰਿਤਪਾਲ ਸਿੰਘ ਝਾਵਰ ਨੇ ਦੱਸਿਆ ਕਿ ਇਟਲੀ ਤੋਂ ਆਏ ਇਨ੍ਹਾਂ ਯਾਤਰੂਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਉਨ੍ਹਾਂ ਨੂੰ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹੋਣ ਲਈ ਕਿਹਾ ਗਿਆ ਹੈ ਤੇ ਸੰਬੰਧਿਤ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਇਸ ਸੰਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਸ਼ਾਮ ਵੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਟਲੀ ਤੋਂ ਪਰਤੇ 84 ਯਾਤਰੀ ਕੋਰੋਨਾ ਪਾਜ਼ੇਟਿਵ ਨਿਕਲੇ ਹਨ। ਸਾਰਿਆਂ ਨੂੰ ਇੰਕਤਾਵਸ ਕਰ ਦਿੱਤਾ ਗਿਆ ਸੀ।