ਕਰੋਨਾਵਾਇਰਸ

ਕੋਵਿਡ-19 ਪੀੜਤਾਂ ਦੇ ਆਸ਼ਰਿਤ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਦੇ ਸਕਦੇ ਹਨ ਅਰਜ਼ੀ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

Published

on

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਅਨੁਸਾਰ 20 ਮਾਰਚ, 2022 ਤੱਕ ਕੋਵਿਡ-19 ਮਹਾਂਮਾਰੀ ਕਾਰਨ ਹੋਈਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆ ਦੀਆਂ ਪ੍ਰਤੀਬੇਨਤੀਆਂ ਅਗਲੇ 60 ਦਿਨਾਂ ਤੱਕ ਸਮੂਹ ਉਪ ਮੰਡਲ ਮੈਜਿਸਟਰੇਟ ਦਫ਼ਤਰਾਂ ਵਿਖੇ ਪ੍ਰਾਪਤ ਕੀਤੀਆਂ ਜਾਣ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਿਤੀ 20 ਮਾਰਚ, 2022 ਤੋਂ ਬਾਅਦ ਹੋਣ ਵਾਲੀਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆਂ ਦੀਆਂ ਪ੍ਰਤੀਬੇਨਤੀਆਂ ਮੌਤ ਵਾਲੇ ਦਿਨ ਤੋਂ ਅਗਲੇ 90 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲਾਭਪਾਤਰੀਆਂ ਵੱਲੋਂ ਦਿੱਤੀਆਂ ਗਈਆਂ ਪ੍ਰਤੀਬੇਨਤੀਆਂ, ਜ਼ਿਲ੍ਹਾ ਪੱਧਰ ‘ਤੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਯੋਗਤਾ ਦੇ ਆਧਾਰ ‘ਤੇ ਵਿਚਾਰਦੇ ਹੋਏ ਐਕਸ ਗ੍ਰੇਸ਼ੀਆ ਜਾਰੀ ਕੀਤਾ ਜਾਵੇ।

ਉਨ੍ਹਾ ਕਿਹਾ ਕਿ ਕੋਵਿਡ ਪੀੜਤਾਂ ਦੇ ਆਸ਼ਰਿਤ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਜ਼ਿਲ੍ਹਾ ਲੁਧਿਆਣਾ ਦੇ ਆਪਣੇ ਸਬੰਧਤ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ। ਉਨ੍ਹਾ ਦੱਸਿਆ ਕਿ ਕੋਵਿਡ-19 ਕਾਰਨ ਮਰਨ ਵਾਲੇ ਵਸਨੀਕਾਂ ਦੇ ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਦਾਅਵੇਦਾਰ ਨੂੰ ਆਪਣੀ ਅਰਜ਼ੀ ਇੱਕ ਫਾਰਮ ਰਾਹੀਂ ਆਪਣੇ ਸਬੰਧਤ ਉਪ-ਮੰਡਲ ਮੈਜਿਸਟ੍ਰੇਟ ਨੂੰ ਵਿਸ਼ੇਸ਼ ਦਸਤਾਵੇਜ਼ਾਂ ਸਮੇਤ ਜਮ੍ਹਾ ਕਰਵਾਉਣੀ ਪਵੇਗੀ, ਜਿਸ ਵਿੱਚ ਮੌਤ ਦੇ ਕਾਰਨ ਨੂੰ ਪ੍ਰਮਾਣਿਤ ਕਰਨ ਵਾਲਾ ਮੌਤ ਦਾ ਸਰਟੀਫਿਕੇਟ, ਦਾਅਵੇਦਾਰ ਦਾ ਪਛਾਣ ਪੱਤਰ, ਮ੍ਰਿਤਕ ਅਤੇ ਦਾਅਵੇਦਾਰ ਵਿਚਕਾਰ ਸਬੰਧਾਂ ਦਾ ਸਬੂਤ, ਲੈਬੋਰਟਰੀ ਰਿਪੋਰਟ ਜਿਸ ਵਿੱਚ ਕੋਵਿਡ-19 ਟੈਸਟ ਪੋਜ਼ਟਿਵ ਦਰਸਾਇਆ ਗਿਆ ਹੋਵੇ, ਹਸਪਤਾਲ ਦੁਆਰਾ ਮੌਤ ਦਾ ਸੰਖੇਪ ਜਿੱਥੇ ਮੌਤ ਹੋਈ ਹੈ, ਮੌਤ ਦਾ ਅਸਲ ਸਰਟੀਫਿਕੇਟ ਅਤੇ ਕਾਨੂੰਨੀ ਵਾਰਸਾਂ ਦਾ ਸਰਟੀਫਿਕੇਟ।

 

Facebook Comments

Trending

Copyright © 2020 Ludhiana Live Media - All Rights Reserved.