Connect with us

ਅਪਰਾਧ

ਪੰਜਾਬ ‘ਚ ਨਹੀਂ ਰੁਕ ਰਹੀ ਗਊ ਤ.ਸਕਰੀ, ਗਊਆਂ ਸਮੇਤ ਟਰੱਕ ਡਰਾਈਵਰ ਗ੍ਰਿਫਤਾਰ

Published

on

ਲੁਧਿਆਣਾ: ਥਾਣਾ ਮੇਹਰਬਾਨ ਦੀ ਪੁਲਿਸ ਨੇ ਟਰੱਕ ਵਿੱਚ ਗੈਰ-ਕਾਨੂੰਨੀ ਢੰਗ ਨਾਲ ਗਾਂ ਦੀ ਢੋਆ-ਢੁਆਈ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਭੂਤਗੜ੍ਹ ਦੇ ਵਸਨੀਕ ਬਲਦੇਵ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਪਿੰਡ ਵਿੱਚ ਹੀ ਟਰੱਕ ਚਾਲਕ ਗਾਂ ਨੂੰ ਟਰੱਕ ਵਿੱਚ ਭਰ ਕੇ ਕਿਤੇ ਲਿਜਾ ਰਿਹਾ ਸੀ, ਜਿਸ ’ਤੇ ਪੁਲਸ ਨੇ ਮੌਕੇ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਟਰੱਕ ਨੂੰ ਜ਼ਬਤ ਕਰ ਲਿਆ ਅਤੇ ਉਸ ‘ਚੋਂ 12 ਗਾਵਾਂ ਬਰਾਮਦ ਕੀਤੀਆਂ।

ਪੁਲੀਸ ਨੇ ਟਰੱਕ ਚਾਲਕ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਉਸ ਦਾ ਇੱਕ ਸਾਥੀ ਹਰਪਾਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending