ਪੰਜਾਬੀ

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ਕਰਵਾਏ ਰਚਨਾਤਮਕ ਲੇਖਣੀ ਦੇ ਮੁਕਾਬਲੇ

Published

on

ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਖੇ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਦੇ ਲੇਖ ਅਤੇ ਕਵਿਤਾ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੇ ਆਰੰਭ ਵਿਚ ਵਿਭਾਗ ਮੁਖੀ ਡਾ. ਗੁਰਮੀਤ ਸਿੰਘ ਹੁੰਦਲ ਨੇ ਪੰਜਾਬੀ ਭਾਸ਼ਾ ਦੇ ਹਵਾਲੇ ਨਾਲ ਮਾਤ ਭਾਸ਼ਾ ਦੇ ਮਹੱਤਵ ਨੂੰ ਦ੍ਰਿੜ ਕਰਵਾਇਆ ਅਤੇ ਡਾ. ਸੋਹਨ ਸਿੰਘ ਨੇ ਪੰਜਾਬੀ ਭਾਸ਼ਾ ਦੀਆਂ ਵਿਸ਼ੇਸ਼ਤਾਵਾਂ ਵਿਿਦਆਰਥੀਆਂ ਨਾਲ ਸਾਂਝੀਆਂ ਕੀਤੀਆਂ।

ਪੰਜਾਬੀ ਭਾਸ਼ਾ ਦੇ ਮਹੱਤਵ ਨਾਲ ਸਬੰਧਤ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ 37 ਵਿਿਦਆਰਥੀਆਂ ਨੇ ਭਾਗ ਲਿਆ। ਕਵਿਤਾ ਲਿਖਣ ਮਕਾਬਲੇ ਵਿਚ ਇੰਦਰਜੀਤ ਕੌਰ ਨੇ ਪਹਿਲਾ, ਜਸਕਰਨ ਸਿੰਘ ਨੇ ਦੂਜਾ ਅਤੇ ਹਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਲਿਖਣ ਮਕਾਬਲੇ ਵਿਚ ਅੰਮ੍ਰਿਤਰਾਜ ਕੌਰ ਨੇ ਪਹਿਲਾ, ਦਪਿੰਦਰ ਕੌਰ ਨੇ ਦੂਜਾ ਅਤੇ ਜਸਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਲਿਖਣ ਮੁਕਾਬਲੇ ਵਿਚ ਪਵਨਦੀਪ ਕੌਰ ਨੂੰ ਹੌਸਲਾ ਵਧਾਊ ਇਨਾਮ ਦਿੱਤਾ ਗਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਜੇਤੂ ਵਿਿਦਆਰਥੀਆਂ ਨੂੰ ਆਉਂਦੇ ਦਿਨਾਂ ਵਿਚ ਕਰਵਾਏ ਜਾਣ ਵਾਲੇ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਹੋਰਨਾਂ ਵਿਿਦਆਰਥੀਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਇਸ ਮੌਕੇ ਹੋਰਨਾਂ ਸਮੇਤ ਡਾ. ਅਮਰਿੰਦਰ ਕੌਰ ਤੇ ਡਾ. ਜਸਪ੍ਰੀਤ ਕੌਰ ਗੁਲਾਟੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.