ਪੰਜਾਬੀ

ਵਿਦਿਆਰਥੀਆਂ ਤੋਂ ਇਕੱਠੇ ਕੀਤੇ ਕਰੋੜਾਂ ਰੁਪਏ ਵਾਪਸ ਕੀਤੇ ਜਾਣ- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ

Published

on

ਲੁਧਿਆਣਾ : ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਸਕੱਤਰ ਟਹਿਲ ਸਿੰਘ ਸਰਾਭਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਿਛਲੇ ਦੋ ਸਾਲਾਂ ਦੌਰਾਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਦੇ ਨਾਂ ਤੇ ਰਕਮ ਲਗਭਗ 180 ਕਰੋੜ ਰੁਪਏ ਇਕੱਠੀ ਕੀਤੀ ਗਈ ਸੀ ।

ਆਗੂਆਂ ਨੇ ਅੱਗੇ ਦੱਸਿਆ ਕਿ ਜੱਥੇਬੰਦੀ ਪਿਛਲੇ ਦੋ ਸਾਲ ਤੋਂ ਲਗਾਤਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗ ਰਾਜ ਸ਼ਰਮਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਲਿਖਤੀ ਪੱਤਰ ਭੇਜ ਕੇ ਮੰਗ ਕਰਦੀ ਰਹੀ ਹੈ ਕਿ ਇਹ ਕਰੋੜਾਂ ਰੁਪਏ ਦੀ ਰਕਮਾਂ ਤੁਰੰਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਾਪਸ ਕੀਤੀਆਂ ਜਾਣ।

ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਦੇ ਨਾਂ ਤੇ ਇਕੱਠੇ ਕੀਤੇ ਪੈਸੇ ਤੁਰੰਤ ਸਕੂਲ ਮੁਖੀਆਂ ਰਾਹੀਂ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਾਪਸ ਕਰਨੇ ਯਕੀਨੀ ਬਣਾਏ ਜਾਣ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ .ਅਤੇ ਬੀਸੀ.ਵਿਦਿਆਰਥੀਆਂ ਲਈ ਮੈਟ੍ਰਿਕ ਪ੍ਰੀਖਿਆ ਫ਼ੀਸ ਪ੍ਰਤੀਪੂਰਤੀ ਸਕੀਮ ਮੁੜ ਤੋਂ ਚਾਲੂ ਕੀਤੀ ਜਾਵੇ ਅਤੇ ਸਤੰਬਰ 2022 ਅਤੇ ਮਾਰਚ 2023 ਵਿੱਚ ਮੈਟ੍ਰਿਕ ਪ੍ਰੀਖਿਆ ਦੇਣ ਵਾਲੇ ਸਾਰੇ ਐਸਸੀ. ਅਤੇ ਬੀਸੀ ਵਿਦਿਆਰਥੀਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਨਾ ਲਈਆਂ ਜਾਣ ਕਦੇ ਪਹਿਲਾਂ ਵਾਂਗ ਪੰਜਾਬ ਸਰਕਾਰ ਦੇ ਭਲਾਈ ਵਿਭਾਗ ਰਾਹੀਂ ਬਣਦੀ ਰਕਮ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਜਾਵੇ।

Facebook Comments

Trending

Copyright © 2020 Ludhiana Live Media - All Rights Reserved.