Connect with us

ਪੰਜਾਬੀ

 ਸੀ.ਟੀ. ਯੂਨੀਵਰਸਿਟੀ ਦੇ 1600 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀਆਂ ਪ੍ਰਦਾਨ

Published

on

CT Degrees were awarded to 1600 students of the university

ਲੁਧਿਆਣਾ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਬੇਅੰਤ ਸਮਰੱਥਾ ਹੈ।

ਸਥਾਨਕ ਸੀ.ਟੀ. ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਨੌਜਵਾਨ ਦੇਸ਼ ਹੈ ਅਤੇ ਇਥੋਂ ਦੇ ਨੌਜਵਾਨਾਂ ਦੀ ਤਾਕਤ ਦੇਸ਼ ਦੀ ਤਕਦੀਰ ਬਦਲ ਸਕਦੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨ ਹੀ ਸਮਾਜ ਨੂੰ ਤਰੱਕੀ ਦੀਆਂ ਲੀਹਾਂ ‘ਤੇ ਤੌਰ ਸਕਦੇ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਦੀ ਇਸ ਊਰਜਾ ਨੂੰ ‘ਰੰਗਲਾ ਪੰਜਾਬ’ ਦੀ ਸਿਰਜਣਾ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਨੌਜਵਾਨ ਨਾ ਸਿਰਫ਼ ਸਮਾਜ ਵਿੱਚ ਆਪਣਾ ਯੋਗ ਸਥਾਨ ਬਣਾ ਸਕਦੇ ਹਨ ਸਗੋਂ ਸਮਾਜ ਦੀ ਤਕਦੀਰ ਵੀ ਬਦਲ ਸਕਦੇ ਹਨ।

ਸ. ਸੰਧਵਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਸਰਕਾਰ ਦਾ ਸਾਥ ਦੇਣ ਅਤੇ ਖੁਸ਼ਹਾਲ ਪੰਜਾਬ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਹੋਣ। ਸ. ਸੰਧਵਾਂ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਇਸ ਮੌਕੇ ਸਪੀਕਰ ਵਲੋਂ ਯੂਨੀਵਰਸਿਟੀ ਦੇ 1600 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਤੋਂ ਪਹਿਲਾਂ ਸੀ.ਟੀ. ਯੂਨੀਵਰਸਿਟੀ ਦੇ ਪ੍ਰਬੰਧਕਾਂ ਵਲੋਂ ਮਾਣਯੋਗ ਸਪੀਕਰ ਦਾ ਸਵਾਗਤ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਵਿਧਾਨ ਸਭਾ ਹਲਕਾ ਜਗਰਾਉਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਸ. ਹਰਜੀਤ ਸਿੰਘ ਤੋ ਇਲਾਵਾ ਹੋਰ ਵੀ ਹਾਜ਼ਰ ਸਨ।

Facebook Comments

Trending