ਖੇਡਾਂ
ਸੀ.ਟੀ. ਯੂਨੀਵਰਸਿਟੀ ਦੀਆਂ ਖਿਡਾਰਨਾਂ ਵਲੋਂ ਫੁੱਟਬਾਲ ਵੁਮੈਨ ਚੈਂਪੀਅਨਸ਼ਿਪ ‘ਚ ਜਿੱਤਾਂ ਦਰਜ
Published
3 years agoon

ਲੁਧਿਆਣਾ : ਸੀ.ਟੀ. ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਅਮਰੀਕਨ ਫੁੱਟਬਾਲ ਵੂਮੈਨ ਚੈਂਪੀਅਨਸ਼ਿਪ ਵਿਚ ਲਗਾਤਾਰ ਦੂਜੀ ਜਿੱਤ ਪ੍ਰਾਪਤ ਕਰਕੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ ਹੈ। ਖੇਡ ਦੇ ਖੇਤਰ ਵਿਚ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਹੀ ਨਤੀਜਾ ਹੈ।
ਪੂਰਨੀਮਾ ਯੂਨੀਵਰਸਿਟੀ ਜੈਪੁਰ ਵਲੋਂ ਕਰਵਾਈ ਜਾ ਰਹੀ ਇਹ ਮਹਿਲਾ ਫ਼ੁੱਟਬਾਲ ਚੈਂਪੀਅਨਸ਼ਿਪ ‘ਚ ਆਪਣੇ ਪਹਿਲੇ ਮੈਚ ਵਿਚ ਯੂਨੀਵਰਸਿਟੀ ਦੀਆਂ ਖਿਡਾਰਨਾਂ ਵਲੋਂ ਜੇ. ਆਰ. ਐੱਨ ਰਾਜਸਥਾਨ ਵਿਦਿਆਪੀਠ ਯੂਨੀਵਰਸਿਟੀ, ਉਦੈਪੁਰ ਨੂੰ ਹਰਾਇਆ ਅਤੇ ਦੂਜੇ ਮੈਚ ਵਿਚ ਉਨ੍ਹਾਂ ਨੇ ਯੂਨੀਵਰਸਿਟੀ ਆਫ ਟੈਕਨਾਲੋਜੀ ਵਿਰੁੱਧ ਆਪਣੇ ਮੈਚ ਵਿਚ ਵੀ ਜਿੱਤ ਪ੍ਰਾਪਤ ਕੀਤੀ।
ਸੀ.ਟੀ. ਯੂਨੀਵਰਸਿਟੀ ਦੇ ਸਕੂਲ ਆਫ਼ ਫਿਜ਼ਿਕਲ ਐਜੂਕੇਸ਼ਨ ਦੇ ਡੀਨ ਅਤੇ ਡਾਇਰੈਕਟਰ ਸਪੋਰਟਸ ਪ੍ਰਵੀਨ ਸ਼ਰਮਾ ਨੇ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਹਮੇਸ਼ਾ ਪਹਿਲ ਦੇਣ ਲਈ ਸੀ.ਟੀ. ਯੂਨੀਵਰਸਿਟੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਯੂਨੀਵਰਸਿਟੀ ‘ਚ ਵਿਦਿਆਰਥਣਾਂ ਦੇ ਅਭਿਆਸ ਲਈ ਖਾਸ ਖੇਡ ਮੈਦਾਨ ਵੀ ਬਣਾਏ ਗਏ ਹਨ ਤਾਂ ਜੋ ਉਹ ਖੇਡਾਂ ਦੇ ਖੇਤਰ ਵਿਚ ਹੋਰ ਮੱਲਾਂ ਮਾਰ ਸਕਣ।
ਸੀ.ਟੀ. ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਵਲੋਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਅਤੇ ਪੂਰੀ ਦੁਨੀਆ ਤੋਂ ਸੀ.ਟੀ. ਯੂਨੀਵਰਸਿਟੀ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਸੰਵਾਰਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹਨ ਤੇ ਹਮੇਸ਼ਾ ਰਹਿਣਗੇ। ਸੀ.ਟੀ. ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ ਨੇ ਵੀ ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
You may like
-
ਸੀਟੀ ਯੂਨੀਵਰਸਿਟੀ ਵੱਲੋਂ ਬਹਾਦਰੀ ਨੂੰ ਸਲਾਮ: “ਹੀਰੋਜ਼ ਇਨ ਖ਼ਾਕੀ” ਅਵਾਰਡ੍ਸ
-
ਸੀਟੀ ਯੂਨੀਵਰਸਿਟੀ ਨੇ ਲਵਾਇਆ ਮੁੁਫ਼ਤ ਸਿਹਤ ਜਾਂਚ ਕੈਂਪ
-
ਸੀ.ਟੀ. ਯੂਨੀਵਰਸਿਟੀ ਦੇ 1600 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀਆਂ ਪ੍ਰਦਾਨ
-
ਜਿਲ੍ਹਾ ਪ੍ਰਸ਼ਾਸ਼ਨ ਅਤੇ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਵਿਸ਼ਾਲ ਕਾਨੂੰਨੀ ਜਾਗਰੂਕਤਾ ਕੈਂਪ ਆਯੋਜਿਤ
-
CT ਯੂਨੀਵਰਸਿਟੀ ਵਲੋਂ ਨਨਕਾਣਾ ਸਾਹਿਬ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ