Connect with us

ਪੰਜਾਬ ਨਿਊਜ਼

DC ਨੇ ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਦਿੱਤੇ ਨਿਰਦੇਸ਼

Published

on

ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਰੋਜਾਨਾ ਨਵੇਂ ਕੇਸਾਂ ਦੀ ਪੁਸ਼ਟੀ ਹੋ ਰਹੀ ਹੈ। ਜ਼ਿਲ੍ਹਾ ਅੰਮ੍ਰਿਤਸਰ ਤੋਂ ਕੋਰੋਨਾ ਦੇ ਕੇਸ ਬਹੁਤ ਵੱਡੀ ਗਿਣਤੀ ‘ਚ ਦੇਖਣ ਨੂੰ ਮਿਲ ਰਹੇ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਕੋਰੋਨਾ ਨੂੰ ਖਤਮ ਕਰਨ ਦੇ ਮਕਸਦ ਨਾਲ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਹੁਣ ਸਾਰੇ ਸਰਕਾਰੀ ਦਫਤਰਾਂ ਨੂੰ ਆਪਣੇ ਮੁਲਾਜ਼ਮਾਂ ਦਾ ਕੋਵਿਡ-19 ਟੈਸਟ ਕਰਵਾਉਣ ਦੀ ਹਦਾਇਤ ਕੀਤੀ ਹੈ। ਆਪਣੀ ਹਦਾਇਤ ‘ਚ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦਾ ਰੋਜ਼ਾਨਾ ਆਮ ਲੋਕਾਂ ਨਾਲ ਸਿੱਧਾ ਰਾਬਤਾ ਪੈਂਦਾ ਹੈ। ਇਸ ਲਈ ਜਰੂਰੀ ਹੈ ਕਿ ਉਹ ਕੋਰੋਨਾ ਤੋਂ ਬਚੇ ਰਹਿਣ।

ਇਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਇੱਕ ਕਰਮਚਾਰੀ ਨੂੰ ਕੋਰੋਨਾ ਹੁੰਦਾ ਹੈ ਤਾਂ ਉਹ ਅੱਗੋਂ ਸਾਰੇ ਦਫਤਰ ਅਤੇ ਦਫਤਰ ਆਉਣ ਵਾਲੇ ਸੈਂਕੜੇ ਲੋਕਾਂ ਤੱਕ ਲਾਗ ਫੈਲਾਉਣ ਦਾ ਕਾਰਨ ਬਣ ਸਕਦੀ ਹੈ ਇਸ ਲਈ ਇਨ੍ਹਾਂ ਕਰਮਚਾਰੀਆਂ ਦੀ ਕੋਰੋਨਾ ਜਾਂਚ ਜਰੂਰ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਦਫਤਰਾਂ ਨੂੰ ਜਾਰੀ ਕੀਤੇ ਪੱਤਰ ‘ਚ ਕਿਹਾ ਕਿ ਉਹ ਆਪਣੇ ਸਾਰੇ ਕਰਮਚਾਰੀ ਜਿਸ ‘ਚ ਦਰਜਾ ਚਾਰ ਤੱਕ ਦੇ ਕਰਮਚਾਰੀ ਵੀ ਸ਼ਾਮਿਲ ਹਨ ਉਨ੍ਹਾਂ ਦਾ ਕੋਵਿਡ-19 ਦਾ RTPCR ਟੈਸਟ 25 ਸਤੰਬਰ ਤੱਕ ਕਰਵਾ ਕੇ ਲਿਖਤੀ ਰਿਪੋਰਟ ਡਿਪਟੀ ਕਮਿਸ਼ਨਰ ਦਫਤਰ ਭੇਜਣ। ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਵਪਾਰਕ ਸਥਾਨਾਂ ਜਿੱਥੇ ਕਿ ਲੋਕਾਂ ਦਾ ਆਉਣਾ-ਜਾਣਾ ਆਮ ਰਹਿੰਦਾ ਹੈ, ਦੇ ਮਾਲਕਾਂ ਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਹੈ। ਖਹਿਰਾ ਨੇ ਇਸ ਦੀ ਸ਼ੁਰੂਆਤ ਆਪਣਾ ਟੈਸਟ ਕਰਵਾ ਕੇ ਬੀਤੇ ਦਿਨੀਂ ਕਰ ਦਿੱਤੀ ਸੀ।। ਉਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ, ਕਮਿਸ਼ਨਰ ਕਾਰਪੋਰੇਸ਼ਨ ਸ਼੍ਰੀਮਤੀ ਕੋਮਲ ਮਿੱਤਲ ਅਤੇ ਹੋਰ ਅਧਿਕਾਰੀਆਂ ਨੇ ਵੀ ਆਪਣੇ ਕਰੋਨਾ ਟੈਸਟ ਕਰਵਾਏ ਸਨ।

Source: dailypost

Facebook Comments

Advertisement

Advertisement

ਤਾਜ਼ਾ

ਬਾਲੀਵੁੱਡ15 mins ago

ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਤੇ ਬਣੇਗੀ ਫਿਲਮ, ਇਹ ਅਦਾਕਾਰ ਨਿਭਾਵੇਗਾ ਸੁਸ਼ਾਂਤ ਦਾ ਕਿਰਦਾਰ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਅਜੇ ਵੀ ਇਹ ਰਾਜ਼...

ਪੰਜਾਬ ਨਿਊਜ਼29 mins ago

ਪਾਕਿਸਤਾਨ ’ਚ ਗ੍ਰੰਥੀ ਦੀ 17 ਸਾਲਾਂ ਧੀ ਅਗਵਾ, ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਪਾਕਿਸਤਾਨ ‘ਚ ਇੱਕ ਗ੍ਰੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਦੀ ਖਬਰ ਮਿਲੀ ਹੈ ਜਿਸ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...

ਪੰਜਾਬ ਨਿਊਜ਼39 mins ago

ਚੰਡੀਗੜ੍ਹ ‘ਚ ਬੈਂਕਾਂ ਹਫਤੇ ਦੇ 5 ਦਿਨ ਖੁੱਲਣ ਦੀ ਤਿਆਰੀ ‘ਚ, ਇਹ ਹੋਵੇਗਾ ਨਵਾਂ ਸਮਾਂ

ਬੈਂਕਾਂ ਦੀਆਂ ਬ੍ਰਾਂਚ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੈਂਕਾਂ...

ਪੰਜਾਬ ਨਿਊਜ਼51 mins ago

ਹਸਪਤਾਲ ਪ੍ਰਸ਼ਾਸ਼ਨ ਦੀ ਵੱਡੀ ਲਾਪਰਵਾਹੀ: ਮ੍ਰਿਤਕ ਨੌਜਵਾਨ ਦੀ ਲਾਸ਼ ’ਚ ਪਏ ਕੀੜੇ

ਅੰਮ੍ਰਿਤਸਰ ‘ਚ ਬੀਤੇ ਦਿਨੀਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸਦੀ ਲਾਸ਼ ਨੂੰ...

ਇੰਡੀਆ ਨਿਊਜ਼60 mins ago

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਜਾਰੀ, ਦੇਸ਼ ‘ਚ ਮਾਮਲੇ ਹੋਏ 53 ਲੱਖ ਤੋਂ ਪਾਰ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਰੋਜਾਨਾ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ ‘ਚ ਕੋਰੋਨਾ...

ਇੰਡੀਆ ਨਿਊਜ਼1 hour ago

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਆਇਆ ਭੂਚਾਲ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ 70 ਕਿੱਲੋਮੀਟਰ ਉੱਤਰ ‘ਚ ਅੱਜ ਸਵੇਰੇ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ...

ਲੁਧਿਆਣਾ ਨਿਊਜ਼1 hour ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼17 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼18 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ18 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

ਪੰਜਾਬ ਨਿਊਜ਼19 hours ago

ਹੋ ਜਾਓ ਸਾਵਧਾਨ, ਹੁਣ ਫੇਸਬੁੱਕ ਜਰੀਏ ਇਸ ਤਰ੍ਹਾਂ ਵੀ ਹੋ ਰਹੀ ਹਜ਼ਾਰਾਂ ਰੁਪਏ ਦੀ ਠੱਗੀ

ਜਲੰਧਰ ‘ਚ ਸੋਸ਼ਲ ਮੀਡੀਆ ਜਰੀਏ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ਤੇ ਸਰਗਰਮ ਠੱਗ ਨੇ ਬੈਂਕ ਆਫ ਬੜੌਦਾ ਦੇ...

ਲੁਧਿਆਣਾ ਨਿਊਜ਼19 hours ago

ਲੁਧਿਆਣਾ ਦੇ ਹੈਬੋਵਾਲ ਨੇੜੇ ਪਤਨੀ ਤੋਂ ਦੁਖੀ ਹੋਏ ਪਤੀ ਨੇ ਚੁੱਕਿਆ ਖੌਫਨਾਕ ਕਦਮ, ਉਜੜਿਆ ਪਰਿਵਾਰ

ਲੁਧਿਆਣਾ ਦੇ ਹੈਬੋਵਾਲ ਕਲਾਂ ਦੇ ਚੰਦਰ ਨਗਰ ਇਲਾਕੇ ‘ਚ ਪਤਨੀ ਤੋਂ ਕਥਿਤ ਤੌਰ ਤੇ ਦੁਖੀ ਹੋ ਕੇ ਨੌਜਵਾਨ ਨੇ ਫਾਹ...

Trending