ਪੰਜਾਬੀ

ਆਮਦਨ ‘ਚ ਵਾਧੇ ਲਈ ਡੇਅਰੀ ਸਿਖਲਾਈ 14 ਅਗਸਤ ਤੋ ਹੋਵੇਗੀ ਸ਼ੁਰੂ-ਡਿਪਟੀ ਡਾਇਰੈਕਟਰ 

Published

on

ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਡੇਅਰੀ ਉਦਮ ਸਿਖਲਾਈ  ਦਾ ਤੀਸਰਾ ਬੈਚ ਮਿਤੀ 14-08-2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੀ ਕਾਊਸਲਿੰਗ ਦਫਤਰ ਡੇਅਰੀ ਸਿਖਲਾਈ ਕੇਂਦਰ ਬੀਜਾ ਵਿਖੇ ਹੋਵੇਗੀ।

ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀਂ ਪਾਸ ਹੋਵੇ, ਉਮਰ 18 ਤੋਂ 45 ਸਾਲ ਤੱਕ ਹੋਵੇ, ਉਸ ਕੋਲ 05 ਦੁਧਾਰੂ ਪਸ਼ੂ ਹੋਣ।

ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰਨ।  ਉਨ੍ਹਾ ਹੋਰ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਅਤੇ ਏ.ਆਈ ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ  ਵਿਭਾਗ ਵਲੋਂ 2 ਤੋਂ 20 ਪਸੂਆਂ ਦੇ ਯੂਨਿਟ ‘ਤੇ  ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33 ਪ੍ਰਤੀਸਤ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ  ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ  ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ।

Facebook Comments

Trending

Copyright © 2020 Ludhiana Live Media - All Rights Reserved.