ਪੰਜਾਬੀ
ਵਿਆਹ ਤੋਂ ਬਾਅਦ ਦਲਜੀਤ ਕੌਰ ਦਾ ਨਵਾਂ ਲੁੱਕ, ਪਲਾਂ ‘ਚ ਵਾਇਰਲ ਹੋਈਆਂ ਤਸਵੀਰਾਂ
Published
2 years agoon
ਟੀ. ਵੀ. ਦੇ ਸਭ ਤੋਂ ਵਿਵਾਦਿਤ ਰਿਐਲਿਟੀ ਸ਼ੋਅ ‘ਬਿੱਗ ਬੌਸ 16’ ਦੇ ਪ੍ਰਤੀਯੋਗੀ ਸ਼ਾਲੀਨ ਭਨੋਟ ਦੀ ਸਾਬਕਾ ਪਤਨੀ ਦਲਜੀਤ ਕੌਰ ਨੇ ਬੀਤੇ ਕੁਝ ਦਿਨ ਪਹਿਲਾ ਹੀ ਦੂਜਾ ਵਿਆਹ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਹਾਲ ਹੀ ਦਲਜੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਵਿਆਹ ਦੀਆਂ ਕੁਝ ਹੋਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਪਤੀ-ਪਤਨੀ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਦੱਸ ਦਈਏ ਕਿ ਦਲਜੀਤ ਕੌਰ ਨੇ ਵਿਆਹ ਤੋਂ ਬਾਅਦ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਪਤੀ ਨਾਲ ਕਜ਼ੂਅਲ ਡਰੈੱਸ ‘ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਦਲਜੀਤ ਨੇ ਸ਼ਾਰਟ ਸਕਰਟ ਪਾਈ ਹੈ ਤੇ ਕਾਲੇ ਰੰਗ ਦਾ ਸ਼ਾਰਟ ਟੌਪ ਪਾਇਆ ਹੈ। ਉਸ ਨੇ ਬਾਹਾਂ ‘ਚ ਲਾਲ ਤੇ ਚਿੱਟੇ ਦਾ ਰੰਗ ਦਾ ਚੂੜ੍ਹਾ ਪਾਇਆ ਹੋਇਆ ਹੈ।
ਦੱਸਣਯੋਗ ਹੈ ਕਿ ਦਲਜੀਤ ਕੌਰ ਨੇ ਪ੍ਰੇਮੀ ਨਿਖਿਲ ਪਟੇਲ ਨਾਲ ਦੂਜਾ ਵਿਆਹ ਕਰਵਾਇਆ ਹੈ। ਇਹ ਵਿਆਹ ਦਲਜੀਤ ਕੌਰ ਨੇ ਰਿਵਾਇਤੀ ਤਰੀਕੇ ਨਾਲ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਆਹ ‘ਚ ਜੋੜੇ ਦੇ ਪਰਿਵਾਰ ਅਤੇ ਨਜ਼ਦੀਕੀ ਦੋਸਤਾਂ ਨੇ ਹੀ ਸ਼ਿਰਕਤ ਕੀਤੀ।
You may like
-
ਮੈਰਿਜ ਪੈਲੇਸ ‘ਚ ਚੱਲ ਰਹੇ ਵਿਆਹ ਦੌਰਾਨ ਮਚ ਗਈ ਭਗਦੜ, ਪੜ੍ਹੋ ਪੂਰੀ ਖ਼ਬਰ
-
ਵਿਆਹ ‘ਚ ਸ਼ਾਮਲ ਹੋਣ ਆਏ ਪਰਿਵਾਰ ਦੇ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ, ਅਜਿਹਾ ਕੁਝ ਵਾਪਰਿਆ ਜਿਸ ਦੀ ਕਦੇ ਕਲਪਨਾ ਵੀ ਨਹੀਂ ਕੀਤੀ ਸੀ
-
ਲੇਹ-ਲਦਾਖ ‘ਚ ਪੰਜਾਬ ਫੌਜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ
-
ਕਲਾ ਜਠੇੜੀ ਤੇ ਮੈਡਮ ਮਿੰਜ ਦਾ ਹੋਇਆ ਵਿਆਹ, ਫੋਟੋ ਆਈ ਸਾਹਮਣੇ, ਵਿਆਹ ਵਿੱਚ 70 ਮਹਿਮਾਨ ਤੇ 250 ਪੁਲਿਸ ਮੁਲਾਜ਼ਮ ਰਹੇ ਮਜੂਦ
-
ਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
-
ਸਾਦਾ ਨਹੀਂ ਸਗੋਂ ਧੂਮ-ਧਾਮ ਨਾਲ ਹੋਵੇਗਾ ਪਰਿਣੀਤੀ ਤੇ ਰਾਘਵ ਚੱਢਾ ਦਾ ਵਿਆਹ
