ਪੰਜਾਬ ਨਿਊਜ਼

ਦਮਨਵੀਰ ਫਿਲੌਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਵਸੂਲੀ ਘਪਲੇ ਦੀ ਵਿਜੀਲੈਂਸ ਜਾਂਚ ਦੀ ਮੰਗ

Published

on

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਦਮਨਵੀਰ ਸਿੰਘ ਫਿਲੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਚਾਇਤੀ ਵਿਕਾਸ ਕਾਰਜਾਂ ਵਿੱਚ ਹੋਏ ਘਪਲਿਆਂ ਦੀ ਵਿਜੀਲੈਂਸ ਤੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ। ਇਹ ਉਹ ਘਪਲਾ ਹੈ ਜੋ ਵਸੂਲੀ ਘਪਲੇ ਦੇ ਨਾਂਅ ਨਾਲ ਮੀਡੀਆ ਦੀਆਂ ਸੁਰਖੀਆਂ ਵਿੱਚ ਵੀ ਰਿਹਾ।

ਵਟਸਐਪ ਨੰਬਰ ‘ਤੇ ਹੁਣ ਤੱਕ ਆਈਆਂ ਸ਼ਿਕਾਇਤਾਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਦਮਨਵੀਰ ਫਿਲੌਰ ਨੇ ਕਿਹਾ ਕਿ ਇਸ ਨੰਬਰ ਨੂੰ ਜਾਰੀ ਕਰਨਾ ਤਾਂ ਹੀ ਲਾਹੇਵੰਦ ਹੋਵੇਗਾ ਜੇਕਰ ਸਰਕਾਰ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰੇ ਕਿਉਂਕਿ ਇਸ ਤੋਂ ਪਹਿਲਾਂ ਵੀ ਕਈ ਸਰਕਾਰਾਂ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਅਜਿਹੇ ਕਦਮ ਚੁੱਕੇ ਸਨ।

ਫਿਲੌਰ ਨੇ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਇਸ ਵਸੂਲੀ ਘਪਲੇ ਨਾਲ ਪੂਰਾ ਪੰਜਾਬ ਦਾਗੀ ਹੋਇਆ ਹੈ। ਪਰ ਉਹਨਾਂ ਦੇ ਖੇਤਰ ਫਿਲੌਰ ਦੀ ਭ੍ਰਿਸ਼ਟਾਚਾਰ ਵਿੱਚ ਜ਼ਿਆਦਾ ਸ਼ਮੂਲੀਅਤ ਰਹੀ। ਇੱਥੇ ਇੱਕ ਆਡੀਓ ਵਾਇਰਲ ਹੋਇਆ ਜਿਸ ਵਿੱਚ ਭ੍ਰਿਸ਼ਟਾਚਾਰ ਫੈਲਾਉਣ ਵਾਲਿਆਂ ਦੇ ਨਾਂ ਸਾਹਮਣੇ ਆਏ। ਇਸਤੋਂ ਬਾਅਦ ਉਨ੍ਹਾਂ ਸੀਨੀਅਰ ਕਾਂਗਰਸੀ ਆਗੂਆਂ ਦੇ ਨਾਲ-ਨਾਲ ਮੁੱਖ ਮੰਤਰੀ ਨੂੰ ਕਈ ਵਾਰ ਲਿਖਤੀ ਤੌਰ ‘ਤੇ ਜਾਣੂ ਕਰਵਾਇਆ ਸੀ, ਜਿਸ ਦੀਆਂ ਕਾਪੀਆਂ ‘ਆਪ’ ਨੂੰ ਵੀ ਭੇਜੀਆਂ ਜਾ ਰਹੀਆਂ ਹਨ।

ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਪਰੋਕਤ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਸਭ ਤੋਂ ਪਹਿਲਾਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇ ਅਤੇ ਇਸ ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਜਾਵੇ। ਸਰਕਾਰੀ ਪੈਸੇ ਨਾਲ ਆਪਣੀਆਂ ਜੇਬਾਂ ਭਰਨ ਵਾਲੇ ਅਤੇ ਪੇਂਡੂ ਵਿਕਾਸ ਦੇ ਪੈਸੇ ਲੁੱਟਣ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

Facebook Comments

Trending

Copyright © 2020 Ludhiana Live Media - All Rights Reserved.