ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ,ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ,ਚੰਡੀਗ੍ਹੜ ਦੁਅਰਾ ਐਲਾਨਿਆ ਗਿਆ ਬੀ.ਸੀ.ਏ.ਸਮੈਸਟਰ ਚੌਥਾ ਦਾ ਮਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਦਾਮਿਨੀ ਨੇ 90.4 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਅੱਠਵਾਂ ਸਥਾਨ ਪ੍ਰਾਪਤ ਕੀਤਾ। ਸਰੇਜਲ ਨੇ 88.8% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਅਤੇ ਕਮਲਪ੍ਰੀਤ ਕੋਰ ਨੇ 87.73% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ.
।ਕਾਲਜ ਦਾ ਨਤੀਜਾ ਸੀ ਫੀਸਦੀ ਰਿਹਾ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਅਧਿਆਪਕ ਸਾਹਿਬਾਨ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾਵਾਂ ਭੇਂਟ ਕੀਤੀਆਂ।