ਪੰਜਾਬ ਨਿਊਜ਼

ਡਾਂਸਰ ਸਿਮਰ ਸੰਧੂ ਵਿਵਾਦ ਮਾਮਲਾ, ਪੰਜਾਬ ਪੁਲਿਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿ/ਫਤਾਰ

Published

on

ਸਮਰਾਲਾ: ਡਾਂਸਰ ਸਿਮਰ ਸੰਧੂ ਵਿਵਾਦਾਂ ਵਿੱਚ ਘਿਰੇ ਸਮਰਾਲਾ ਪੁਲੀਸ ਨੇ ਛਾਪਾ ਮਾਰ ਕੇ ਪੁਲੀਸ ਮੁਲਾਜ਼ਮ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ 2 ਹੋਰ ਵਿਅਕਤੀ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਸੂਤਰਾਂ ਅਨੁਸਾਰ ਇਸ ਝਗੜੇ ਤੋਂ ਬਾਅਦ ਸਮਰਾਲਾ ਪੁਲੀਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਕੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਐਚ.ਓ ਸਮਰਾਲਾ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਜੋ ਕਿ ਇਸ ਵੇਲੇ ਲੁਧਿਆਣਾ ਵਿਖੇ ਡਿਊਟੀ ‘ਤੇ ਹਨ, ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਪਰ ਉਸ ਦੇ ਦੋ ਸਾਥੀ ਅਜੇ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ, ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

Facebook Comments

Trending

Copyright © 2020 Ludhiana Live Media - All Rights Reserved.