ਅਪਰਾਧ

ਖ਼ਤਰਨਾਕ ਵਾਹਨ ਚੋਰ ਗਰੋਹ ਦਾ ਸਰਗਨਾ ਗਿ੍ਫ਼ਤਾਰ

Published

on

ਲੁਧਿਆਣਾ : ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. 2 ਦੇ ਇੰਚਾਰਜ ਇੰਸਪੈਕਟਰ ਪ੍ਰਵੀਨ ਰਣਦੇਵ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰੋਸ਼ਨ ਲਾਲ ਉਰਫ ਮਨਜੀਤ ਪੁੱਤਰ ਧਰਮ ਚੰਦ ਵਾਸੀ ਪ੍ਰਤਾਪ ਚੌਕ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 2 ਮੋਟਰਸਾਈਕਲ ਬਰਾਮਦ ਕੀਤੇ ਹਨ, ਜੋ ਕਿ ਉਸਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ 7 ਮਾਮਲੇ ਦਰਜ ਹਨ ਤੇ 2 ਸਾਲ ਪਹਿਲਾਂ ਇਹ ਕਥਿਤ ਦੋਸ਼ੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.