ਪੰਜਾਬੀ

ਡੀ.ਬੀ.ਈ.ਈ. ਲੁਧਿਆਣਾ ਨੇ ਰਾਜ ਪੱਧਰੀ ‘ਹਾਈ ਐਂਡ ਜੌਬ ਫੇਅਰ’ ‘ਚ ਹਾਸਲ ਕੀਤਾ ਤੀਜਾ ਸਥਾਨ

Published

on

ਲੁਧਿਆਣਾ :   ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਨੇ ਸੂਬਾ ਪੱਧਰੀ ‘ਹਾਈ ਐਂਡ ਜੌਬ ਫੇਅਰ’ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਘਰ-ਘਰ ਰੋਜ਼ਗਾਰ ਮਿਸ਼ਨ ਦੀ ਪਹਿਲਕਦਮੀ ਤਹਿਤ ਦਸੰਬਰ 2021 ਵਿੱਚ ਆਯੋਜਿਤ ਰਾਜ ਪੱਧਰੀ ‘ਹਾਈ ਐਂਡ ਜੌਬ ਫੇਅਰ’ ਵਿੱਚ ਤੀਜਾ ਸਥਾਨ ਹਾਸਲ ਕਰਨ ਲਈ ਡੀ.ਬੀ.ਈ.ਈ. ਲੁਧਿਆਣਾ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ।

ਇਸ ਰੋਜ਼ਗਾਰ ਮੇਲੇ ਵਿੱਚ ਉੱਘੀਆਂ ਕੰਪਨੀਆਂ ਦੁਆਰਾ ਪੇਸ਼ ਕੀਤਾ ਗਿਆ ਘੱਟੋ-ਘੱਟ ਸਾਲਾਨਾ ਪੈਕੇਜ 2.4 ਲੱਖ ਰੁਪਏ ਅਤੇ ਇਸ ਤੋਂ ਵੱਧ ਸੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਡੀ.ਬੀ.ਈ.ਈ. ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਰਗਰਮ ਭਾਗੀਦਾਰੀ ਲਈ ਵੱਖ-ਵੱਖ ਐਸੋਸੀਏਸ਼ਨਾਂ, ਰੋਜ਼ਗਾਰ ਦੇਣ ਵਾਲੀਆਂ ਕੰਪਨੀਆਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਇਸ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਯਤਨਾਂ ਅਤੇ ਸਮਰਥਨ ਦੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਇਸ ਸਮਾਗਮ ਵਿੱਚ ਸਹਿਯੋਗ ਦੇਣ ਵਾਲੇ ਵੱਖ-ਵੱਖ ਸਥਾਨਾਂ ਦੇ ਇੰਚਾਰਜਾਂ ਦਾ ਵੀ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ। ਚੁਣੇ ਗਏ ਉਮੀਦਵਾਰਾਂ ਵਿੱਚੋਂ, 25 ਉਮੀਦਵਾਰਾਂ ਨੂੰ 17 ਦਸੰਬਰ, 2021 ਨੂੰ ਆਈ.ਕੇ. ਗੁਜਰਾਲ ਪੀ.ਟੀ.ਯੂ. ਕਪੂਰਥਲਾ ਵਿਖੇ ਉੱਚ ਪੱਧਰੀ ਰੋਜ਼ਗਾਰ ਮੇਲੇ ਅਤੇ ਸਵੈ-ਰੁਜ਼ਗਾਰ ਲੋਨ ਮੇਲੇ ਦੇ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਸੀ

ਕੈਬਨਿਟ ਮੰਤਰੀ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਸਿਖਲਾਈ ਰਾਣਾ ਗੁਰਜੀਤ ਸਿੰਘ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਡੀ.ਬੀ.ਈ.ਈ. ਦੇ ਡਿਪਟੀ ਸੀ.ਈ.ਓ ਸ੍ਰੀ ਨਵਦੀਪ ਸਿੰਘ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਲ ਆਈ.ਕੇ. ਗੁਜਰਾਲ ਪੀ.ਟੀ.ਯੂ. ਵਿਖੇ ਆਪਣੀ ਹਾਜ਼ਰੀ ਲਗਵਾਈ ਸੀ।

Facebook Comments

Trending

Copyright © 2020 Ludhiana Live Media - All Rights Reserved.