Connect with us

ਪੰਜਾਬੀ

ਡੀ.ਬੀ.ਈ.ਈ. ਵਲੋਂ ਜੀ ਕੇ ਰਿਜੋਰਟ ਘੁਡਾਣੀ ਕਲਾਂ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ 22 ਨੂੰ

Published

on

DBEE Organized employment fair at GK Resort Ghudani Kalan on 22nd

ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਜੀ.ਕੇ. ਰਿਜੋੋਰਟ, ਰਾੜਾ ਸਾਹਿਬ ਰੋਡ, ਘੁਡਾਣੀ ਕਲਾਂ ਵਿਖੇ 22 ਸਤੰਬਰ ਨੂੰ  ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 2 ਵਜੇ ਤੱਕ ਹੋਵੇਗਾ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰਾਜ ਸਰਕਾਰ ਦੇ ਨੈਸ਼ਨਲ ਕੈਰੀਅਰ ਸਰਵਿਸ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਰੋਜ਼ਗਾਰ ਮੇਲੇ ਵਿੱਚ 18 ਵੱਖ-ਵੱਖ ਪ੍ਰਸਿੱਧ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਕੋਲ 500 ਤੋਂ ਵੱਧ ਅਸਾਮੀਆਂ ਖਾਲੀ ਹਨ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਦੱਸਿਆ ਕਿ ਇਸ ਰੋੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਆਈ.ਟੀ.ਆਈ (ਸਾਰੇ ਟਰੇਡ), ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।

ਡੀ.ਬੀ.ਈ.ਈ., ਲੁਧਿਆਣਾ ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ ਨੇ ਹੋੋਰ ਜਾਣਕਾਰੀ ਦਿੰਦੇ ਦੱਸਿਆ ਇਸ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਹੋਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।

Facebook Comments

Trending