ਪਾਲੀਵੁੱਡ

ਡੀ.ਸੀ. ਤੇ ਪੁਲਿਸ ਕਮਿਸ਼ਨਰ ਨੇ ਪਰਮਜੀਤ ਪੰਮ ਦਾ ਗੀਤ `ਸ਼ਹੀਦ ਊਧਮ ਸਿੰਘ` ਕੀਤਾ ਰਿਲੀਜ਼

Published

on

ਲੁਧਿਆਣਾ : ਪਰਮਜੀਤ ਪੰਮ ਜਿੱਥੇ ਪੰਜਾਬ ਪੁਲਿਸ ਵਿਚ ਨੌਕਰੀ ਕਰਦਾ ਹੈ ਉੱਥੇ ਉਹ ਪੰਜਾਬੀ ਸੱਭਿਆਚਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਵੀ ਜੁੜਿਆ ਹੋਇਆ ਹੈ। ਉਹ ਸਮੇਂ ਸਮੇਂ `ਤੇ ਦੇਸ਼ ਦੇ ਯੋਧਿਆਂ ਨੂੰ ਯਾਦ ਕਰਨ ਵਾਲੇ ਗੀਤ ਗਾ ਕੇ ਆਪਣਾ ਫਰਜ਼ ਵੀ ਅਦਾ ਕਰਦਾ ਰਹਿੰਦਾ ਹੈ। ਲੰਡਨ ਵਿਚ ਜਲਿਆਂਵਾਲਾ ਬਾਗ਼ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਤੇ ਉਸ ਵਲੋਂ ਗੀਤ `ਸ਼ਹੀਦ ਊਧਮ ਸਿੰਘ` ਰਿਲੀਜ਼ ਕੀਤਾ ਗਿਆ ।

ਇਸ ਗੀਤ ਨੂੰ ਮਾਣਯੋਗ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸ਼ਤੁਬ ਸ਼ਰਮਾ ਨੇ ਲੁਧਿਆਣਾ `ਚ ਰਿਲੀਜ਼ ਕੀਤਾ ਅਤੇ ਕਿਹਾ ਕਿ ਇਹੋ ਜਿਹੇ ਗੀਤਾਂ ਨਾਲ ਸਾਡੀ ਨਵੀਂ ਪੀੜ੍ਹੀ ਵਿਚ ਦੇਸ਼ ਭਗਤੀ ਦਾ ਜਜ਼ਬਾ ਅਤੇ ਸ਼ਹੀਦਾਂ ਪ੍ਰਤੀ ਸਤਿਕਾਰ ਪੈਦਾ ਹੋਵੇਗਾ। ਇਸ ਮੌਕੇ ਗਾਇਕ ਪਰਮਜੀਤ ਪੰਮ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੂੰ ਗੀਤ ਰੂਪੀ ਸ਼ਰਧਾਂਜਲ਼ੀ ਦੇ ਕੇ ਉਸਨੂੰ ਸਕੂਨ ਮਿਲਿਆ ਹੈ ਅਤੇ ਆਉਣ ਵਾਲੇ ਸਮੇਂ ਚ ਦੇਸ਼ ਦੇ ਯੋਧਿਆਂ ਦੀ ਉਸਤਤ ਵਿੱਚ ਗੀਤ ਗਾਉਂਦਾ ਰਹਾਂਗਾ।

Facebook Comments

Trending

Copyright © 2020 Ludhiana Live Media - All Rights Reserved.