ਪੰਜਾਬ ਨਿਊਜ਼

ਪੰਜਾਬ ਦੇ ਡੀਸੀ ਦਫ਼ਤਰਾਂ ‘ਚ ਅੱਜ ਕੰਮਕਾਜ ਠੱਪ; ਮੋਹਾਲੀ ‘ਚ ਵਿਜੀਲੈਂਸ ਖ਼ਿਲਾਫ਼ ਮੁਲਾਜ਼ਮ ਕਰਨਗੇ ਰੈਲੀ

Published

on

ਲੁਧਿਆਣਾ : ਵਿਜੀਲੈਂਸ ਦੀ ਕਾਰਵਾਈ ਖ਼ਿਲਾਫ਼ ਸੂਬੇ ਦੇ ਮਾਲ ਅਫ਼ਸਰਾਂ ਨੇ 1 ਦਸੰਬਰ ਤੱਕ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮਾਲ ਅਧਿਕਾਰੀ ਸੋਮਵਾਰ ਨੂੰ ਮੁਹਾਲੀ ਵਿੱਚ ਵਿਜੀਲੈਂਸ ਦੀ ਕਾਰਵਾਈ ਖ਼ਿਲਾਫ਼ ਰੈਲੀ ਕਰਨਗੇ।

ਡੀਸੀ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਨੇ ਵੀ ਸੋਮਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕੰਮਕਾਜ ਠੱਪ ਕਰਕੇ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਜਿਸ ਤੋਂ ਸਾਫ਼ ਹੈ ਕਿ ਸੋਮਵਾਰ ਨੂੰ ਵੀ ਡੀਸੀ ਦਫ਼ਤਰ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਇਸ ਤੋਂ ਇਲਾਵਾ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਕੋਈ ਵੀ ਰਜਿਸਟਰੀ ਨਹੀਂ ਹੋਵੇਗੀ।

Facebook Comments

Trending

Copyright © 2020 Ludhiana Live Media - All Rights Reserved.