Connect with us

ਪੰਜਾਬੀ

ਡੀ ਡੀ ਜੈਨ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

DD Jain's students performed brilliantly

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐੱਮਐੱਸਸੀ-ਆਈਟੀ-ਪਹਿਲੇ ਸਮੈਸਟਰ ਦੀ ਪ੍ਰੀਖਿਆ ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਜਸਪ੍ਰੀਤ ਕੌਰ ਨੇ 97.67 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ 5ਵਾਂ ਤੇ ਕਾਲਜ ‘ਚੋਂ ਪਹਿਲਾ, ਪੂਨਮ ਰਾਣੀ ਨੇ 97.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ 6ਵਾਂ ਤੇ ਕਾਲਜ ‘ਚ ਦੂਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਸ਼ਾਲੂ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚ 7ਵਾਂ ਤੇ ਕਾਲਜ ‘ਚ ਤੀਜਾ, ਕੋਮਲ ਸਚਦੇਵਾ ਨੇ 96.83 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚ 8ਵਾਂ ਤੇ ਕਾਲਜ ‘ਚ ਚੌਥਾ ਸਥਾਨ ਹਾਸਲ ਕੀਤਾ। ਸਾਰੇ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ । ਕੁੱਲ ਪਾਸ ਪ੍ਰਤੀਸ਼ਤਤਾ 100 ਪ੍ਰਤੀਸ਼ਤ ਰਹੀ ।

ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਵਿਪਨ ਕੁਮਾਰ ਜੈਨ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਬਾਂਕਾ ਬਿਹਾਰੀ ਲਾਲ ਜੈਨ ਵਾਈਸ ਪ੍ਰੈਜ਼ੀਡੈਂਟ ਅਤੇ ਕਾਲਜ ਦੀ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

Facebook Comments

Trending