ਲੁਧਿਆਣਾ : ਹੁਣੇ ਹੁਣੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਥਾਣਾ ਡਿਵੀਜ਼ਨ ਨੰਬਰ 2 ਦੇ ਇਲਾਕੇ ‘ਚ ਸ਼ਿਵ ਸੈਨਾ ਆਗੂ ਸੰਦੀਪ ਉਰਫ ਗੋਰਾ ਥਾਪਰ ‘ਤੇ ਕੁਝ ਲੋਕਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿਚ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਸੀ.ਐਮ.ਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਸ਼ਿਵ ਸੈਨਾ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ।