ਮਸ਼ਹੂਰ ਐਕਟਰ ਰਣਦੀਪ ਸਿੰਘ ਭੰਗੂ ਦੇ ਦੇਹਾਂਤ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਗੱਲ ਦੀ ਪੁਸ਼ਟੀ PFTAA ਪੰਜਾਬੀ ਫਿਲਮ ਐਂਡ ਟੀ.ਵੀ ਐਕਟਰਜ਼ ਐਸੋਸੀਏਸ਼ਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤੀ ਹੈ।
ਪੋਸਟ ਵਿੱਚ ਲਿਖਿਆ ਹੈ, “ਦੁਖੀ ਹਿਰਦੇ ਨਾਲ ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਨਹੀਂ ਰਹੇ। ਉਹਨਾਂ ਦਾ ਅੰਤਿਮ ਸੰਸਕਾਰ ਅੱਜ 22-6-2024 ਨੂੰ ਦੁਪਹਿਰ 12 ਵਜੇ ਸ਼੍ਰੀ ਚਮਕੌਰ ਸਾਹਿਬ (ਰੋਪੜ) ਵਿਖੇ ਹੋਵੇਗਾ। ਪਿੰਡ ਚੂਹੜ ਮਾਜਰਾ।” ਤੁਹਾਨੂੰ ਦੱਸ ਦੇਈਏ ਕਿ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
