ਪੰਜਾਬ ਨਿਊਜ਼
ਤਪਦੀ ਗਰਮੀ ਵਿੱਚ ਡਿਊਟੀ ਕਰਦੇ ਹੋਏ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਦੀ ਮੌ.ਤ
Published
11 months agoon
By
Lovepreet
ਮਲੋਟ : ਕਹਿਰ ਦੀ ਗਰਮੀ ਵਿੱਚ ਡਿਊਟੀ ’ਤੇ ਤਾਇਨਾਤ ਮਲੋਟ ਸਿਟੀ ਥਾਣੇ ਦੇ ਐੱਸ. ਐੱਚ.ਓ. ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਜਦੋਂ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪਿਆ ਤਾਂ ਉਸ ਦੇ ਸਾਥੀ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ।
ਪੁਲੀਸ ਵਿਭਾਗ ਵਿੱਚ ਖੇਡ ਕੋਟੇ ਵਿੱਚ ਏਐਸਆਈ ਵਜੋਂ ਭਰਤੀ ਹੋਇਆ ਗੁਰਦੀਪ ਸਿੰਘ ਚੰਗਾ ਮੁੱਕੇਬਾਜ਼ ਸੀ ਅਤੇ ਹੁਣ ਮਲੋਟ ਸ਼ਹਿਰ ਵਿੱਚ ਬਤੌਰ ਇੰਸਪੈਕਟਰ ਕੰਮ ਕਰ ਰਿਹਾ ਸੀ। ਗੁਰਦੀਪ ਸਿੰਘ ਦਾ ਇੱਕ ਪੁੱਤਰ ਅਤੇ ਬੇਟੀ ਹੈ, ਜੋ ਇਸ ਸਮੇਂ ਕੈਨੇਡਾ ਵਿੱਚ ਹਨ। ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਭਗੀਰਥ ਮੀਨਾ ਨੇ ਕਿਹਾ ਕਿ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਮਲੋਟ ਖੇਤਰ ਦੇ ਡੀਐਸਪੀ ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਦੀ ਪੁਸ਼ਟੀ ਕੀਤੀ ਹੈ।
ਦੱਸ ਦੇਈਏ ਕਿ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਉਸਨੇ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਪੰਜਾਬ ਦੇ ਮਾਲਵਾ ਖੇਤਰ ਵਿੱਚ ਬਿਤਾਇਆ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿੱਚ ਨਸ਼ਿਆਂ ਅਤੇ ਛੋਟੇ-ਮੋਟੇ ਅਪਰਾਧਾਂ ਵਿਰੁੱਧ ਬਹੁਤ ਕੰਮ ਕੀਤਾ। ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਤਾਇਨਾਤ ਸਨ।
You may like
-
ਪੰਜਾਬ ਪੁਲਿਸ Action ‘ਚ, ਨਸ਼ਾ ਤਸਕਰਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ
-
ਗੈਂ. ਗਸਟਰ ਦੇ ਜੇਲ੍ਹ ਇੰਟਰਵਿਊ ਮਾਮਲੇ ‘ਚ ਨਵਾਂ ਮੋੜ, ਪੰਜਾਬ ਪੁਲਿਸ ਦੇ ਇਹ 7 ਮੁਲਾਜ਼ਮ…
-
ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਸੇਵਾ ਕਰਨ ਗਏ ਨੌਜਵਾਨ ਦੀ ਮੌ/ਤ, ਪਰਿਵਾਰ ਨੇ ਲਗਾਏ ਦੋਸ਼
-
ਪੰਜਾਬ ਪੁਲਿਸ ਨੇ ਖ਼/ਤਰਨਾਕ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, ਇਹ ਸਾਮਾਨ ਗੋਇਆ ਬਰਾਮਦ
-
ਪੰਜਾਬ ਪੁਲਿਸ ਨੇ ਅਗਵਾ ਕੀਤਾ ਬੱਚਾ ਕੀਤਾ ਬਰਾਮਦ, ਮਾਮਲੇ ‘ਚ ਕੀਤੇ ਵੱਡੇ ਖੁਲਾਸੇ
-
ਪੰਜਾਬ ਪੁਲਿਸ ਦਾ SHO ਅਤੇ ASI ਗ੍ਰਿਫਤਾਰ, ਮਾਮਲਾ ਜਾਣ ਕੇ ਹੋ ਜਾਓਗੇ ਹੈਰਾਨ
