Connect with us

ਪੰਜਾਬੀ

ਲੁਧਿਆਣਾ ਦੇ ਵਿਕਾਸ ਕਾਰਜਾਂ ‘ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ: ਡਾ. ਇੰਦਰਬੀਰ ਨਿੱਜਰ

Published

on

Decision to spend about 29.08 crore rupees on the development works of Ludhiana: Dr. Inderbir Nijjar

ਲੁਧਿਆਣਾ  :   ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਿਕਾਸ ਕਾਰਜਾਂ ‘ਤੇ ਕਰੀਬ 29.08 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ.

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਲਾਸਾ ਕੀਤਾ ਕਿ ਨਗਰ ਨਿਗਮ ਲੁਧਿਆਣਾ ਲਈ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਢੋਆ ਢੁਆਈ ਲਈ ਹੁੱਕ ਲੋਡਰਾਂ ਅਤੇ ਸੈਕੰਡਰੀ ਸਟੋਰੇਜ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ ‘ਤੇ 27.67 ਕਰੋੜ ਰੁਪਏ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਇਸ ਵਿੱਚ ਸੰਚਾਲਣ ਅਤੇ ਰੱਖ-ਰੱਖਾਅ ਵੀ ਸ਼ਾਮਲ ਹੈ।

ਇਸੇ ਤਰ੍ਹਾਂ ਕੋਰਟ ਕੰਪਲੈਕਸ, ਡੀ.ਸੀ ਦਫ਼ਤਰ ਅਤੇ ਸਬੰਧਤ ਖੇਤਰਾਂ ਵਿੱਚ ਨਿਗਰਾਨੀ ਦੇ ਬੁਨਿਆਦੀ ਢਾਂਚੇ ਨੂੰ ਲਾਗੂ ਕਰਨ ਲਈ 66.76 ਲੱਖ ਰੁਪਏ ਖਰਚ ਕੀਤੇ ਜਾਣਗੇ.ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੈਂਟਰਲ ਸਟੋਰ ਨਗਰ ਨਿਗਮ ਲੁਧਿਆਣਾ ਲਈ ਰੈਡੀ ਮਿਕਸ ਰੋਡ ਰਿਪੇਅਰ ਬਿਟੂਮਿਨਸ ਸਮੱਗਰੀ ਦੀ ਸਪਲਾਈ ਲਈ 74.70 ਲੱਖ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀ ਵੱਡੀ ਆਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾ।

ਡਾ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।  ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ . ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

Facebook Comments

Trending