ਧਰਮ
ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ
Published
3 years agoon
ਮੁੱਲਾਂਪੁਰ ਦਾਖਾ ( ਲੁਧਿਆਣਾ ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹਿਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।
ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੋਂ ਮੁੱਖ ਪ੍ਰਬੰਧਕ ਬੀਬੀ ਸਤਵਿੰਦਰ ਕੌਰ ਸੇਖੋਂ ਦੀ ਦੇਖ ਰੇਖ ਹੇਠ ਹੈੱਡ ਗ੍ੰਥੀ ਗਿਆਨੀ ਗੁਰਮੇਲ ਸਿੰਘ ਖਾਲਸਾ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਆਰੰਭ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਸੰਗਤ ਨੇ ਗਿਆਨੀ ਕੁਲਦੀਪ ਸਿੰਘ ਮਾਨ ਦੇ ਜੱਥੇ ਪਾਸੋਂ ਕੀਰਤਨ ਦਾ ਆਨੰਦ ਮਾਣਿਆ।
ਨਾਮਵਰ ਢਾਡੀ ਗਿਆਨੀ ਹਰਚੰਦ ਸਿੰਘ ਦੇ ਜਥੇ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਗੁਰ ਇਤਿਹਾਸ ਸਰਵਣ ਕਰਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੀ ਕੌਮ ਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ।
You may like
-
ਦਿੱਲੀ ਫ਼ਤਿਹ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਿਆ ਅਲੌਕਿਕ ਨਗਰ ਕੀਰਤਨ
-
ਸ੍ਰੀ ਗੁਰੂ ਹਰਗੋਬਿੰਦ ਸਕੂਲ ਦੇ ਵਿਦਿਆਰਥੀ ਭਗਤ ਰਵਿਦਾਸ ਜੀ ਦੇ ਨਗਰ ਕੀਰਤਨ ‘ਚ ਹੋਏ ਸ਼ਾਮਿਲ
-
ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ
-
ਰਾਮਗੜ੍ਹੀਆ ਐਜ਼ੂਕੇਸ਼ਨਲ ਕੌਂਸਲ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
-
ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ‘ਚ ਟੇਕਿਆ ਮੱਥਾ, ਅਨੇਕਾਂ ਲੰਗਰ ਲਗਾ ਕੇ ਸੰਗਤ ਦੀ ਸੇਵਾ ਜਾਰੀ
-
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਤੋਂ 9 ਜਨਵਰੀ ਵਿਸ਼ੇਸ਼ ਗੁਰਮਤਿ ਸਮਾਗਮ
