ਪੰਜਾਬੀ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚੌਥੀ ਜਨਮ ਸ਼ਤਾਬਦੀ ਨੂੰ ਸਮਰਪਿਤ ‘ਪਰਵਾਸ’ ਦਾ ਵਿਸ਼ੇਸ਼ ਅੰਕ ਲੋਕ ਅਰਪਣ
Published
3 years agoon

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਤ੍ਰੈਮਾਸਿਕ ਪੱਤ੍ਰਿਕਾ ‘ਪਰਵਾਸ’ ਦਾ ਪੰਦਰਵਾਂ ਅੰਕ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ, ਲੁਧਿਆਣਾ ਅਤੇ ਆਸਟਰੇਲੀਆ ਤੋਂ ਲੇਖਕ ਸ. ਪਰਗਟ ਸਿੰਘ ਰੰਧਾਵਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨ ਕੌਂਸਲ, ਲੁਧਿਆਣਾ ਨੇ ਮਹਿਮਾਨਾਂ ਦਾ ਰਸਮੀ ਤੌਰ ’ਤੇ ਸੁਆਗਤ ਕੀਤਾ ਤੇ ਉਹਨਾਂ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਜਿੱਥੇ ਹਰ ਤਿੰਨ ਮਹੀਨੇ ਬਾਅਦ ਪਰਵਾਸ ਦਾ ਅੰਕ ਕੱਢਿਆ ਜਾਂਦਾ ਹੈ ਉੱਥੇ ਹੀ ਹੁਣ ਤੱਕ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਨਾਨਕ ਵਿਸ਼ੇਸ਼ ਅੰਕ, ਦੋ ਕਿਸਾਨੀ ਵਿਸ਼ੇਸ਼ ਅੰਕ ਅਤੇ ਦੋ ਕਰੋਨਾ ਵਿਸ਼ੇਸ਼ ਅੰਕ ਕੱਢੇ ਗਏ ਹਨ।
ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ‘ਪਰਵਾਸ’ਮੈਗਜ਼ੀਨ ਨੇ ਅੱਜ ਵਿਸ਼ਵ ਭਰ ਵਿਚ ਆਪਣੀ ਇਕ ਅਲੱਗ ਪਛਾਣ ਕਾਇਮ ਕੀਤੀ ਹੈ। ਅਨੇਕਾਂ ਹੀ ਅਣਪ੍ਰਕਾਸ਼ਿਤ ਤੇ ਅਣਪਛਾਤੇ ਲੇਖਕਾਂ ਨੂੰ ਇਕ ਮੰਚ ਮੁਹੱਈਆ ਕਰਵਾਉਣ ਵਿਚ ਮਹੱਤਵਪੂਰਨ ਰੋਲ ਅਦਾ ਕੀਤਾ ਹੈ।
ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ. ਜੀ. ਐਨ. ਆਈ. ਐਮ. ਟੀ. ਨੇ ਇਸ ਮੌਕੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਦੀਆਂ ਵੱਖ ਵੱਖ ਸਰਗਰਮੀਆਂ ਤੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਤੇ ਰਸਮੀ ਤੌਰ ’ਤੇ ਆਏ ਲੇਖਕਾਂ ਦਾ ਧੰਨਵਾਦ ਕੀਤਾ।
You may like
-
ਚੰਗੀਆਂ ਖਾਣ ਪੀਣ ਦੀਆਂ ਆਦਤਾਂ ਤੇ ਸਿਹਤਮੰਦ ਦਿਲ ਸਬੰਧੀ ਕੀਤਾ ਜਾਗਰੂਕ
-
ਸੁਖਮਨੀ ਬਰਾੜ ਦੀ ਪੁਸਤਕ Façade ‘ਤੇ ਵਿਚਾਰ ਚਰਚਾ ਦਾ ਆਯੋਜਨ
-
ਸਤਵੇਂ ਪੇਅ ਸਕੇਲ ਨੂੰ ਲਾਗੂ ਕਰਨ ਵਾਲਾ ਬਣੇਗਾ ਇਹ ਕਾਲਜ ਪੰਜਾਬ ਦਾ ਪਹਿਲਾ ਵਿਦਿਅਕ ਅਦਾਰਾ
-
ਭਾਰਤੀ ਵਿਕਾਸ ਵਿਚ ਸਥਿਰਤਾ: ਸਥਿਤੀ, ਸੰਭਾਵਨਾਵਾਂ ਤੇ ਸਰੋਕਾਰ ‘ਤੇ ਰਾਸ਼ਟਰੀ ਸੈਮੀਨਾਰ
-
ਉਘੇ ਸਮਾਜ ਸੇਵੀ ਸੁੱਖੀ ਬਾਠ ਨਾਲ ਸੰਵਾਦ ਪ੍ਰੋਗਰਾਮ ਦਾ ਆਯੋਜਨ
-
ਪਾਕਿਸਤਾਨੀ ਮੂਲ ਦੇ ਲੇਖਕ ਡਾ. ਇਸਤਿਆਕ ਅਹਿਮਦ ਨਾਲ ਇੰਟਰਐਕਟਿਵ ਸੈਸ਼ਨ ਦਾ ਆਯੋਜਨ