Connect with us

ਪੰਜਾਬੀ

ਤ੍ਰੈਮਾਸਿਕ ਪੱਤਿ੍ਕਾ ‘ਪਰਵਾਸ’ ਦਾ 16ਵਾਂ ਅੰਕ ਲੋਕ ਅਰਪਣ

Published

on

Dedication of the 16th issue of the quarterly magazine 'Parvas'

ਲੁਧਿਆਣਾ :   ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪ੍ਰਵਾਸੀ ਸਾਹਿਤ ਅਧਿਅਨ ਕੇਂਦਰ ਵਲੋਂ ਤ੍ਰੈਮਾਸਿਕ ਪੱਤਿ੍ਕਾ ‘ਪਰਵਾਸ’ ਦਾ ਸੋਲਵਾਂ ਅੰਕ ਲੋਕ ਅਰਪਣ ਕੀਤਾ ਗਿਆ।

ਸਮਾਗਮ ਵਿਚ ਡਾ. ਐਸ.ਪੀ. ਸਿੰਘ ਪ੍ਰਧਾਨ ਗੁੱਜਰਾਂਵਾਲਾ ਐਜੂਕੇਸ਼ਨ ਕੌਂਸਲ, ਪ੍ਰੋਫ਼ੈਸਰ ਜਗਜੀਤ ਕੌਰ, ਅਰਵਿੰਦਰ ਸਿੰਘ ਜਨਰਲ ਸਕੱਤਰ ਗੁੱਜਰਾਂਵਾਲਾ ਐਜੂਕੇਸ਼ਨਲ ਕੌਂਸਲ ,ਕੌਂਸਲ ਮੈਂਬਰ ਸਰਦਾਰ ਹਰਸ਼ਰਨ ਸਿੰਘ ਨਰੂਲਾ, ਵਿਸ਼ੇਸ਼ ਮਹਿਮਾਨ ਵਜੋਂ ਪਿ੍ੰਸੀਪਲ ਜਸਵੰਤ ਸਿੰਘ ਗਿੱਲ ਸਿਡਨੀ (ਆਸਟ੍ਰੇਲੀਆ)ਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਮੂਹ ਪੰਜਾਬੀ ਵਿਭਾਗ ਨੇ ਸ਼ਮੂਲੀਅਤ ਕੀਤੀ।

ਪ੍ਰੋਗਰਾਮ ਦੇ ਆਰੰਭ ਵਿਚ ਡਾ. ਸਿੰਘ ਨੇ ਕਿਹਾ ਕਿ ਪ੍ਰਵਾਸੀ ਸਾਹਿਤ ਅਧਿਅਨ ਕੇਂਦਰ ਵਲੋਂ ਜਿੱਥੇ ਹਰ ਤਿੰਨ ਮਹੀਨੇ ਬਾਅਦ ਪਰਵਾਸ ਦਾ ਅੰਕ ਪ੍ਰਕਾਸ਼ਿਤ ਕੀਤਾ ਜਾਂਦਾ ਹੈ, ਉੱਥੇ ਹੁਣ ਤੱਕ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਵਿਸ਼ੇਸ਼ ਅੰਕ, ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਵਿਸ਼ੇਸ਼ ਅੰਕ, ਦੋ ਕਿਸਾਨੀ ਵਿਸ਼ੇਸ਼ ਅੰਕ ਅਤੇ ਦੋ ਕੋਰੋਨਾ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤੇ ਗਏ ਹਨ।

ਆਸਟ੍ਰੇਲੀਆ ਤੋਂ ਆਏ ਵਿਸ਼ੇਸ਼ ਮਹਿਮਾਨ ਵਜੋਂ ਪਿ੍ੰਸੀਪਲ ਜਸਵੰਤ ਸਿੰਘ ਗਿੱਲ ਨੇ ਪ੍ਰਵਾਸੀ ਕੇਂਦਰ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਉਹ ਪਿਛਲੇ ਇਕ ਦਹਾਕੇ ਤੋਂ ਆਸਟ੍ਰੇਲੀਆ ਵਿਖੇ ਪ੍ਰਵਾਸੀ ਜੀਵਨ ਹੰਢਾ ਰਹੇ ਹਨ ਆਸਟ੍ਰੇਲੀਆ ਵਿਖੇ ਰਹਿ ਰਹੇ ਪੰਜਾਬੀ ਲੇਖਕਾਂ ਵਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਉਨ੍ਹਾਂ ਨੇ ਸ਼ਲਾਘਾ ਕੀਤੀ।

ਮੁਖੀ ਪੰਜਾਬੀ ਵਿਭਾਗ ਡਾ: ਭੁਪਿੰਦਰ ਸਿੰਘ ਨੇ ਕਿਹਾ ਕਿ ‘ਪਰਵਾਸ’ ਮੈਗਜ਼ੀਨ ਨੇ ਅੱਜ ਵਿਸ਼ਵ ਭਰ ਵਿਚ ਆਪਣੀ ਇਕ ਅਲੱਗ ਪਛਾਣ ਕਾਇਮ ਕੀਤੀ ਹੈ। ਪ੍ਰੋਗਰਾਮ ਦੇ ਅਖੀਰ ਵਿਚ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪਿ੍ੰਸੀਪਲ ਜਸਵੰਤ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ ਗਿਆ ਤੇ ਪ੍ਰੋ. ਜਗਜੀਤ ਕੌਰ ਦਾ ਵੀ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

Facebook Comments

Trending