Connect with us

ਪੰਜਾਬੀ

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ

Published

on

Degree Ceremony at Guru Nanak Khalsa College

ਲੁਧਿਆਣਾ : ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਵਲੋਂ ਕਾਲਜ ਕੈਂਪਸ ‘ਚ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਡਿਗਰੀ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸਾਬਕਾ ਆਈ. ਪੀ. ਐਸ. ਅਧਿਕਾਰੀ ਤੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਪੁੱਜੇ ਅਤੇ ਉਨ੍ਹਾਂ ਨੇ ਕਾਲਜ ਦੀਆਂ 457 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।

ਸਮਾਗਮ ‘ਚ ਵੱਡੀ ਗਿਣਤੀ ਵਿਚ ਪਾਸ-ਆਊਟ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਐੱਮ. ਏ. (ਅੰਗਰੇਜ਼ੀ), ਐਮ. ਕਾਮ, ਪੀ. ਜੀ. ਡੀ. ਐਮ. ਸੀ. ਅਤੇ ਪੀ. ਜੀ. ਡੀ. ਸੀ. ਏ. ਦੀਆਂ ਆਨਰਜ਼ ਤੇ ਪੋਸਟ-ਗ੍ਰੈਜੂਏਟ ਕਲਾਸਾਂ ਤੋਂ ਇਲਾਵਾ ਬੀ. ਏ., ਬੀ. ਕਾਮ, ਬੀ. ਸੀ. ਏ. ਤੇ ਬੀ. ਬੀ. ਏ. ਦੇ 457 ਗ੍ਰੈਜੂਏਟਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।

ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਕਾਲਜ ਦੀ ਰਿਪੋਰਟ ਪੜ੍ਹੀ, ਜਿਸ ਦੇ ਨਾਲ ਪਾਠਕ੍ਰਮ ਤੇ ਸਹਿ-ਪਾਠਕ੍ਰਮ ਦੀਆਂ ਗਤੀਵਿਧੀਆਂ ‘ਚ ਵਿਦਿਆਰਥੀਆਂ ਅਤੇ ਫੈਕਲਟੀ ਦੇ ਮੈਂਬਰਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦੀ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ ਗਈ। ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਡਾ: ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਚਰਿੱਤਰ ਨਿਰਮਾਣ, ਸਵੈ-ਅਨੁਸ਼ਾਸਨ ਤੇ ਸਵੈ-ਵਿਸ਼ਵਾਸ ਤਿੰਨ ਸਭ ਤੋਂ ਮਹੱਤਵਪੂਰਨ ਗੁਣ ਹਨ, ਜਿਨ੍ਹਾਂ ਨੂੰ ਹਰ ਵਿਦਿਆਰਥੀ ਨੂੰ ਸਫਲ ਕਰੀਅਰ ਲਈ ਗ੍ਰਹਿਣ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ

Facebook Comments

Trending