Connect with us

ਪੰਜਾਬ ਨਿਊਜ਼

ਤਿੰਨ ਮਹੀਨੇ ਦੀਆਂ ਬਕਾਇਆ ਤਨਖਾਹਾਂ ਜਾਰੀ ਕਰਨ ਦੀ ਮੰਗ, ਕੀਤਾ ਧਰਨਾ ਪ੍ਰਦਰਸ਼ਨ

Published

on

Demonstration demanding release of three months arrears of salaries

ਪਟਿਆਲਾ :   ਐਂਬੂਲੈਂਸ ਸਟਾਫ ਦੀਆਂ ਤਿੰਨ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਹੋਣ ਕਾਰਨ ਨਿੱਜੀ ਕੰਪਨੀ ਖ਼ਿਲਾਫ਼ ਰੋਹ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਤੋਂ ਭੜਕੇ ਮੁਲਾਜ਼ਮਾਂ ਨੇ ਅੱਜ ਫੁਹਾਰਾ ਚੌਕ ਵਿਖੇ ਐਂਬੂਲੈਂਸਾਂ ਖੜ੍ਹਾ ਕੇ ਨਿੱਜੀ ਕੰਪਨੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਮੁਲਾਜ਼ਮਾਂ ਨੇ ਨਿੱਜੀ ਕੰਪਨੀ ਖ਼ਿਲਾਫ਼ ਜਾਮ ਲਗਾ ਕੇ ਨਾਅਰੇਬਾਜ਼ੀ ਕੀਤੀ ਤੇ ਤਨਖਾਹਾਂ ਜਲਦ ਜਾਰੀ ਕਰਨ ਦੀ ਮੰਗ ਵੀ ਕੀਤੀ। ਮੁਲਾਜ਼ਮਾਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜਦੋਂ ਤਕ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ ਉਦੋਂ ਤਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ।

ਇਸ ਮੌਕੇ ਸੰਬੋਧਨ ਕਰਦਿਆਂ ਐਂਬੂਲੈਂਸ ਸਟਾਫ ਯੂਨੀਅਨ ਦੇ ਪ੍ਰਧਾਨ ਜੋਗਾ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦਸ ਸਾਲਾਂ ਤੋਂ ਕੰਪਨੀ ਵਿਚ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰਦੇ ਆ ਰਹੇ ਹਨ। ਕੰਪਨੀ ਵੱਲੋਂ ਇਨ੍ਹਾਂ 10 ਸਾਲਾਂ ਦੇ ਵਿੱਚ ਤਨਖ਼ਾਹ ਵਿਚ ਕੁਝ ਵੀ ਵਾਧਾ ਨਹੀਂ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਨੂੰ ਜ਼ਿਆਦਾ ਕੰਮ ਕਰਨ ਲਈ ਵੱਖਰੇ ਪੈਸੇ ਦਿੱਤੇ ਜਾ ਰਹੇ ਹਨ। ਮੁਲਾਜ਼ਮਾਂ ਨੂੰ ਆਪਣੀਆਂ ਤਨਖਾਹਾਂ ਲੈਣ ਲਈ ਵੀ ਹੁਣ ਸੰਘਰਸ਼ ਕਰਨਾ ਪੈ ਰਿਹਾ ਹੈ।

Facebook Comments

Trending