Connect with us

ਪੰਜਾਬ ਨਿਊਜ਼

ਡੇਂਗੂ ਸੰਬੰਧੀ ਸਿਹਤ ਵਿਭਾਗ ਵਲੋਂ ਸੂਬੇ ਭਰ ’ਚ ਕੀਤੀ ਜਾਵੇਗੀ ਹਸਪਤਾਲਾਂ ਦੀ ਚੈਕਿੰਗ : ਸੋਨੀ

Published

on

Dengue related health department to check hospitals across the state: Sony

ਅੰਮ੍ਰਿਤਸਰ : ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਰਾਜ ਭਰ ਵਿਚ ਹਸਪਤਾਲਾਂ ਦੀ ਜਾਂਚ-ਪੜਤਾਲ ਕਰਨ ਅਤੇ ਮਰੀਜ਼ਾਂ ਦਾ ਹਾਲ-ਚਾਲ ਜਾਣਨ ਲਈ ਵਿਸ਼ੇਸ਼ ਟੀਮਾਂ ਗਠਿਤ ਕਰ ਦਿੱਤੀਆਂ ਹਨ। ਰਾਜ ਭਰ ਦੇ ਸਰਕਾਰੀ ਹਸਪਤਾਲਾਂ ਵਿਚ ਚੱਲ ਰਹੇ ਡੇਂਗੂ ਦੇ ਇਲਾਜ ਦੀ ਮੌਜੂਦਾ ਹਾਲਤ ਜਾਣਨ ਅਤੇ ਮਰੀਜ਼ਾਂ ਦਾ ਹਾਲ ਪੁੱਛਣ ਲਈ ਸਿਹਤ ਵਿਭਾਗ ਦੇ ਐੱਮ. ਡੀ., ਡਾਇਰੈਕਟਰ ਅਤੇ ਹੋਰ ਅਧਿਕਾਰੀਆਂ ਦੀ ਡਿਊਟੀ ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਲਗਾਈ ਗਈ ਹੈ।

ਜਾਰੀ ਪੱਤਰ ਅਨੁਸਾਰ ਐੱਮ. ਡੀ. ਨੈਸ਼ਨਲ ਹੈਲਥ ਮਿਸ਼ਨ ਕੁਮਾਰ ਰਾਹੁਲ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੋਪੜ ਅਤੇ ਸ਼ਹੀਦ ਭਗਤ ਸਿੰਘ ਦੇ ਸਾਰੇ ਹਸਪਤਾਲਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਐੱਮ. ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਕੁਮਾਰ ਨੂੰ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਦੇ ਸਰਕਾਰੀ ਹਸਪਤਾਲਾਂ ਵਿਚ ਹੋ ਰਹੇ ਡੇਂਗੂ ਦੇ ਇਲਾਜ ਦਾ ਪਤਾ ਲਗਾਉਣ ਲਈ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਡਾਇਰੈਕਟਰ ਅੰਦੇਸ਼ ਕੰਗ ਨੂੰ ਲਗਾਇਆ ਗਿਆ ਹੈ।

ਡਾਇਰੈਕਟਰ ਪਰਿਵਾਰ ਕਲਿਆਣ ਓ. ਪੀ. ਗੁਜਰਾਂ ਨੂੰ ਲੁਧਿਆਣਾ, ਮੋਗਾ, ਫਰੀਦਕੋਟ, ਬਠਿੰਡਾ ਅਤੇ ਮਲੇਰਕੋਟਲਾ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਡਾ. ਜੀ. ਬੀ. ਸਿੰਘ ਨੂੰ ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਦਿੰਦੇ ਤੁਰੰਤ ਫੀਲਡ ’ਚ ਜਾਣ ਦੀਆਂ ਹਦਾਇਤਾਂ ਕੀਤੀ ਗਈਆਂ ਹਨ। ਸੋਨੀ ਨੇ ਕਿਹਾ ਕਿ ਸਾਰੇ ਅਧਿਕਾਰੀ ਚਾਰ ਦਿਨਾਂ ’ਚ ਸਾਰੀ ਸਥਿਤੀ ਦੀ ਸਮੀਖਿਆ ਕਰ ਕੇ ਰਿਪੋਰਟ ਦੇਣਗੇ ।

Facebook Comments

Trending