Connect with us

ਕਰੋਨਾਵਾਇਰਸ

ਕੋਵਿਡ-19 ਪੀੜਤਾਂ ਦੇ ਆਸ਼ਰਿਤ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ ‘ਚ ਦੇ ਸਕਦੇ ਹਨ ਅਰਜ਼ੀ – ਡਿਪਟੀ ਕਮਿਸ਼ਨਰ 

Published

on

Dependents of Covid-19 victims can apply for ex-gratia compensation at Sub-Divisional Magistrate's Offices - Deputy Commissioner

ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਅਨੁਸਾਰ 20 ਮਾਰਚ, 2022 ਤੱਕ ਕੋਵਿਡ-19 ਮਹਾਂਮਾਰੀ ਕਾਰਨ ਹੋਈਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆ ਦੀਆਂ ਪ੍ਰਤੀਬੇਨਤੀਆਂ ਅਗਲੇ 60 ਦਿਨਾਂ ਤੱਕ ਸਮੂਹ ਉਪ ਮੰਡਲ ਮੈਜਿਸਟਰੇਟ ਦਫ਼ਤਰਾਂ ਵਿਖੇ ਪ੍ਰਾਪਤ ਕੀਤੀਆਂ ਜਾਣ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਿਤੀ 20 ਮਾਰਚ, 2022 ਤੋਂ ਬਾਅਦ ਹੋਣ ਵਾਲੀਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆਂ ਦੀਆਂ ਪ੍ਰਤੀਬੇਨਤੀਆਂ ਮੌਤ ਵਾਲੇ ਦਿਨ ਤੋਂ ਅਗਲੇ 90 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲਾਭਪਾਤਰੀਆਂ ਵੱਲੋਂ ਦਿੱਤੀਆਂ ਗਈਆਂ ਪ੍ਰਤੀਬੇਨਤੀਆਂ, ਜ਼ਿਲ੍ਹਾ ਪੱਧਰ ੋਤੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਯੋਗਤਾ ਦੇ ਆਧਾਰ ੋਤੇ ਵਿਚਾਰਦੇ ਹੋਏ ਐਕਸ ਗ੍ਰੇਸ਼ੀਆ ਜਾਰੀ ਕੀਤਾ ਜਾਵੇ।

ਉਨ੍ਹਾ ਕਿਹਾ ਕਿ ਕੋਵਿਡ ਪੀੜਤਾਂ ਦੇ ਆਸ਼ਰਿਤ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਜ਼ਿਲ੍ਹਾ ਲੁਧਿਆਣਾ ਦੇ ਆਪਣੇ ਸਬੰਧਤ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ। ਉਨ੍ਹਾ ਦੱਸਿਆ ਕਿ ਕੋਵਿਡ-19 ਕਾਰਨ ਮਰਨ ਵਾਲੇ ਵਸਨੀਕਾਂ ਦੇ ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ।

Facebook Comments

Trending