Connect with us

ਪੰਜਾਬੀ

ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਐਸ.ਡੀ.ਐਮ. ਅਤੇ ਈ.ਆਰ.ਓਜ਼ ਨਾਲ ਕੀਤੀ ਵੀਡੀਓ ਕਾਨਫਰੰਸਿੰਗ

Published

on

Deputy Commissioner in view of upcoming elections And video conferencing with EROs

ਲੁਧਿਆਣਾ : ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੇ ਸਬੰਧੀ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਐਸ.ਡੀ.ਐਮ. ਅਤੇ ਈ.ਆਰ.ਓਜ਼ ਅਤੇ ਅਫਸਰ ਸਾਹਿਬਾਨ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਜਗਰਾਓ) ਡਾ. ਨਯਾਨ ਜੱਸਲ, ਤਹਿਸੀਲਦਾਰ ਚੋਣਾਂ ਸ਼੍ਰੀਮਤੀ ਅੰਜੂ ਬਾਲਾ ਅਤੇ ਡੀ.ਡੀ.ਐਫ.ਏ. ਪਿਊਸ਼ ਗੋਇਲ ਮੌਜੂਦ ਸਨ।

ਡਿਪਟੀ ਕਮਿਸ਼ਨਰ ਲੁਧਿਆਣਾ ਨੇ ਈ.ਆਰ.ਓਜ਼ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਕਿਸੇ ਵੀ ਸਮੇਂ ਲੱਗ ਸਕਦਾ ਹੈ ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਮਹਾਂਮਾਰੀ ਕਾਰਨ ਪੋਲਿਸ ਸਟੇਸ਼ਨ ਵੱਧ ਸਥਾਪਿਤ ਕੀਤੇ ਜਾ ਰਹੇ ਹਨ ਜਿੱਥੇ ਹਰੇਕ ਪੋਲਿੰਗ ਸਟੇਸ਼ਨ ‘ਤੇ 1200 ਤੋਂ ਵੱਧ ਵੋਟਰ ਨਹੀਂ ਹੋਣਗੇ।

ਉਨ੍ਹਾਂ ਸਿਵਲ ਸਰਜਨ ਲੁਧਿਆਣਾ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਜ਼ਿਲ੍ਹਾ ਲੁਧਿਆਣਾ ਅੰਦਰ ਕੋਵਿਡ ਦੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਸਿਵਲ ਸਰਜਨ ਲੁਧਿਆਣਾ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ ਦੀ ਆਉਣ ਵਾਲੀ ਲਹਿਰ ਤੋਂ ਬਚਾਅ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਵਾਉਣ ਲਈ ਪ੍ਰੇਰਿਤ ਕਰਨ।

ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੇ ਸਮੂਹ ਐਸ.ਡੀ.ਐਮ. ਅਤੇ ਈ.ਆਰ.ਓਜ਼ ਅਤੇ ਅਫਸਰ ਸਾਹਿਬਾਨ ਨੂੰ ਕਿਹਾ ਕਿ ਲੁਧਿਆਣਾ ਵਿੱਚ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।

Facebook Comments

Trending