Connect with us

ਪੰਜਾਬੀ

ਡਿਪਟੀ ਕਮਿਸ਼ਨਰ ਨੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਕੀਤਾ ਉਦਘਾਟਨ

Published

on

Deputy Commissioner inaugurated the commencement of langar service

ਲੁਧਿਆਣਾ : ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਲੇਬਰ ਸਕੂਲ, ਡੇਅਰੀ ਕੰਪਲੈਕਸ, ਨੇੜੇ ਤਹਿਸੀਲ ਦਫਤਰ, ਹੰਬੜਾਂ ਰੋਡ, ਲੁਧਿਆਣਾ ਵਿਖੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਸੇਵਾ ਬਾਬਾ ਮਨਜੀਤ ਸਿੰਘ ਜੀ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਤਨ-ਮਨ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਲੇਬਰ ਸਕੂਲ ਵਿੱਚ ਬੱਚਿਆਂ ਨੂੰ ਸਵੇਰ ਦਾ ਨਾਸ਼ਤਾ, ਦੁਪਿਹਰ ਦਾ ਖਾਣਾ ਮੁਫਤ, ਸਾਫ ਸੁਥਰਾ ਅਤੇ ਤਾਜ਼ਾ ਦਿੱਤਾ ਜਾਵੇਗਾ।

ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਬਾਬਾ ਮਨਜੀਤ ਸਿੰਘ ਜੀ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਵਿਖੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਸਿਵਲ ਹਸਪਤਾਲ ‘ਚ ਦਾਖਲ ਮਰੀਜ਼ਾਂ ਦੇ ਨਾਲ ਲੋੜਵੰਦ ਵਿਅਕਤੀਆਂ ਨੂੰ ਆਪਣੇ ਹੱਥੀ ਪ੍ਰਸ਼ਾਦਾ ਵਰਤਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ.ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੰਸਥਾ ਜਿਹੜੀ ਕਿ ਪੂਰੇ ਪੰਜਾਬ ਵਿੱਚ ਇਹ ਸੇਵਾ ਨਿਭਾਅ ਰਹੀ ਸੀ ਜਿਹੜੀ ਕਿ ਹੁਣ ਲੁਧਿਆਣਾ ਵਿੱਚ ਵੀ ਆਪਣੀ ਸੇਵਾ ਨਿਭਾਵੇਗੀ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ ਪੂਰੇ ਪੰਜਾਬ ਦੇ ਸਿਵਲ ਹਸਪਤਾਲਾਂ ਵਿੱਚ ਲੰਗਰ ਦੀ ਸੇਵਾ ਨਿਸ਼ਕਾਮ ਭਾਵਨਾ ਨਾਲ ਚਲਾਈ ਜਾ ਰਹੀ ਹੈ।

Facebook Comments

Trending