ਪੰਜਾਬੀ

ਮਹਿਲਾ ਅਧਿਆਪਕਾਂ ਨਾਲ ਬਦਸਲੂਕੀ ਕਰਨ ਵਾਲੇ ਡਿਪਟੀ ਡੀ. ਈ. ਓ. ਸੈਣੀ ਦੀ ਬਦਲੀ ਦਾ ਸਵਾਗਤ

Published

on

ਲੁਧਿਆਣਾ : ਲੁਧਿਆਣਾ ਜ਼ਿਲ੍ਹਾ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਪਾਸ ਕੀਤੇ ਇਕ ਮਤੇ ਰਾਹੀਂ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਜ਼ਿਲ੍ਹੇ ਦੇ ਮਹਿਲਾ ਅਧਿਆਪਕਾਂ ਨਾਲ ਬਦਸਲੂਕੀ ਕਰਨ ਵਾਲੇ ਡਿਪਟੀ ਡੀ.ਈ.ਓ. ਕੁਲਦੀਪ ਸਿੰਘ ਸੈਣੀ ਦੀ ਮੋਗਾ ਵਿਖੇ ਬਦਲੀ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ।

ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖਿਆ ਵਿਭਾਗ ਦਾ ਅਕਸ ਖ਼ਰਾਬ ਕਰਨ ਵਾਲੇ ਅਜਿਹੇ ਹੋਰ ਭਿ੍ਸ਼ਟ ਤੇ ਅਧਿਆਪਕ ਅਤੇ ਵਿਭਾਗ ਵਿਰੋਧੀਆਂ ਨੂੰ ਵਿਭਾਗ ਤੋਂ ਬਾਹਰ ਕੀਤਾ ਜਾਵੇ। ਅਧਿਆਪਕ ਆਗੂਆਂ ਨੇ ਦੱਸਿਆ ਕਿ ਸ਼੍ਰੀ ਸੈਣੀ ਨੂੰ ਜਿੰਨੀ ਸਜ਼ਾ ਮਿਲਣੀ ਚਾਹੀਦੀ ਸੀ, ਓਨੀ ਨਹੀਂ ਮਿਲੀ। ਇਸ ਦੀਆਂ ਸਾਰੀਆਂ ਸ਼ਿਕਾਇਤਾਂ ਅਤੇ ਘੁਟਾਲਿਆਂ ਦੀ ਨਿਰਪੱਖ ਤੌਰ ‘ਤੇ ਜਾਂਚ ਕਰਾ ਕੇ ਡਿਸਮਿਸ ਕਰਨਾ ਚਾਹੀਦਾ ਸੀ ਕਿਉਂਕਿ ਇਸਦੇ ਅਧਿਆਪਕ ਵਰਗ ‘ਤੇ ਜ਼ੁਲਮਾਂ ਦੀ ਲਿਸਟ ਬਹੁਤ ਲੰਬੀ ਹੈ।

ਉਨ੍ਹਾਂ ਦੱਸਿਆ ਕਿ ਯੂਨੀਅਨਾਂ ਵਲੋਂ ਸੈਣੀ ਦੁਆਰਾ ਕੀਤੇ ਗਲਤ ਕੰਮਾਂ ਅਤੇ ਅਧਿਆਪਕਾਂ ਨਾਲ ਕੀਤੀਆਂ ਬਦਸਲੂਕੀ ਦੇ ਹੱਲ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਇਸ ਅਧਿਕਾਰੀ ਸਬੰਧੀ ਜਾਂਚ ਕਰਕੇ, ਸਿੱਖਿਆ ਮੰਤਰੀ ਤੇ ਉੱਚ ਅਧਿਕਾਰੀਆਂ ਭੇਜ ਕੇ ਪ੍ਰਭਾਵਿਤਾਂ ਨੂੰ ਇਨਸਾਫ ਦਿਵਾਇਆ ਜਾਵੇਗਾ। ਯੂਨੀਅਨ ਆਗੂਆਂ ਨੇ ਦੱਸਿਆ ਕਿ ਜ਼ਿਲੇ੍ਹ ਦੇ ਦਫ਼ਤਰਾਂ ਵਿਚ ਅਧਿਆਪਕ ਨਾਲ ਦੁਰਵਿਵਹਾਰ ਤੇ ਭਿ੍ਸ਼ਟਾਚਾਰ ਕਰਨ, ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਿੰਮ ਚਲਾਈ ਜਾਵੇਗੀ ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.