ਪੰਜਾਬੀ

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ 4, 11 ਤੇ 18 ਦਸੰਬਰ ਨੂੰ ਕਰਨਗੇ ਸਤਿਸੰਗ

Published

on

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਕੋਰੋਨਾ ਕਾਲ ਦੌਰਾਨ ਡੇਰਾ ਬਿਆਸ ਵੱਲੋਂ ਭਾਰਤ ਵਿੱਚ ਸਤਿਸੰਗ ਪ੍ਰੋਗਰਾਮ ਰੱਦ ਕੀਤੇ ਜਾ ਚੁੱਕੇ ਸਨ ਪਰ ਹੁਣ ਡੇਰਾ ਪ੍ਰਬੰਧਕਾਂ ਵੱਲੋਂ ਜਿੱਥੇ ਕੋਵਿਡ ਦੀਆਂ ਪਾਬੰਦੀਆਂ ਨੂੰ ਖ਼ਤਮ ਕਰ ਦਿਤਾ ਗਿਆ ਹੈ। ਪ੍ਰਬੰਧਕਾਂ ਵੱਲੋਂ ਦਸੰਬਰ ਮਹੀਨੇ ਵਿੱਚ ਆਯੋਜਿਤ ਸਤਿਸੰਗ ਦੀ ਸਮਾਂ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਪ੍ਰਬੰਧਕਾਂ ਵੱਲੋਂ ਜਾਰੀ ਸੂਚੀ ਅਨੁਸਾਰ 4, 11 ਤੇ 18 ਦਸੰਬਰ ਦਿਨ ਐਤਵਾਰ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਵੇਰੇ 10 ਵਜੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਡੇਰੇ ਵਿੱਚ ਬਜ਼ੁਰਗਾਂ ਲਈ ਦਰਸ਼ਨ, ਸੇਵਾ, ਪ੍ਰਸ਼ਾਦ ਹੋਰ ਪ੍ਰੋਗਰਾਮਾਂ ਸਬੰਧੀ ਵੀ ਛੋਟ ਦਿੱਤੀ ਗਈ ਹੈ ।

Facebook Comments

Trending

Copyright © 2020 Ludhiana Live Media - All Rights Reserved.