Connect with us

ਧਰਮ

ਵੋਟਾਂ ਦੀ ਖ਼ਾਤਰ ਡੇਰਾ ਸਿਰਸਾ ਮੁਖੀ ਨੂੰ ਬੇਅਦਬੀ ਤੇ ਗੋਲ਼ੀਕਾਂਡ ਕੇਸਾਂ ‘ਚੋਂ ਬਾਹਰ ਕੱਢਿਆ : ਜਥੇਦਾਰ ਹਰਪ੍ਰੀਤ ਸਿੰਘ

Published

on

Dera Sirsa chief expelled from indecency and shooting cases for votes: Jathedar Harpreet Singh

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਦੇ ਕੇਸ ਵਿੱਚੋਂ ਬਾਹਰ ਕੱਢ ਕੇ ਸਿਆਸੀ ਧਿਰ ਨੇ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਬੇਅਦਬੀ ਦੇ ਕੇਸਾਂ ‘ਚ ਸਿੱਧੇ ਤੌਰ ‘ਤੇ ਨਾਂ ਸ਼ਾਮਲ ਹੁੰਦਾ ਰਿਹਾ ਹੈ, ਪਰ ਹੁਣ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਆਸੀ ਧਿਰਾਂ ਵੱਲੋਂ ਵੋਟਾਂ ਦਾ ਲਾਹਾ ਲੈਣ ਦੀ ਖਾਤਰ ਗੁਰਮੀਤ ਰਾਮ ਰਹੀਮ ਦਾ ਨਾਂ ਬਾਹਰ ਕੱਢਿਆ ਹੈ।

ਉਨ੍ਹਾਂ ਕਿਹਾ ਕਿ ਮੰਦਭਾਗੀ ਗੱਲ ਹੈ ਕਿ ਹੁਣ ਤਕ ਜਿੰਨੀਆਂ ਵੀ ਇਸ ਮਾਮਲੇ ਸਬੰਧੀ ਜਾਂਚ ਹੋਈਆਂ, ਸਭ ਸਿਆਸਤ ਤੋਂ ਪ੍ਰੇਰਿਤ ਹਨ। ਉਨ੍ਹਾਂ ਸਿੱਖਾਂ ਨੂੰ ਅਪੀਲ ਕੀਤੀ ਕਿ ਜਿਹੜਾ ਵੀ ਸਿਰਸਾ ਡੇਰਾ ਦੇ ਨਾਲ ਸਬੰਧ ਰੱਖਦਾ ਉਮੀਦਵਾਰ ਨਜ਼ਰ ਆਵੇ, ਉਸ ਦਾ ਬਾਈਕਾਟ ਕੀਤਾ ਜਾਵੇ। ਯੂਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਦੋ ਬੱਚਿਆਂ ਤੋਂ ਵੱਧ ਵਾਲਿਆਂ ਨੂੰ ਛੋਟੀਆਂ ਚੋਣਾਂ ਨਹੀਂ ਲੜਨ ਦਿੱਤੀਆਂ ਜਾਣਗੀਆਂ, ਦੇ ਮਤੇ ਬਾਰੇ ਜਥੇਦਾਰ ਨੇ ਕਿਹਾ ਕਿ ਉੱਥੇ ਇਕ ਬੱਚੇ ਵਾਲੇ ਹਿੰਦੂ ਜਾਂ ਸਿੱਖ ਦੇ ਵੀ ਚੋਣ ਲੜਨ ‘ਤੇ ਪਾਬੰਦੀ ਲਗਾਈ ਜਾਵੇ।

Facebook Comments

Trending