Connect with us

ਧਰਮ

ਮੌਸਮ ਖਰਾਬ ਦੇ ਬਾਵਜੂਦ ਹੁਣ ਤੱਕ 80 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਏ ਨਤਮਸਤਕ

Published

on

Despite bad weather, so far more than 80 thousand devotees have paid obeisance at Sri Hemkunt Sahib

ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਮੱਥਾ ਟੇਕ ਚੁੱਕੇ ਹਨ । ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਨੁਸਾਰ ਇਸ ਵਾਰ ਮੌਸਮ ਖਰਾਬ ਰਿਹਾ ਹੈ । ਮੌਸਮ ਖਰਾਬ ਹੋਣ ਦੇ ਬਾਵਜੂਦ ਸੰਗਤ ਵਿੱਚ ਯਾਤਰਾ ਪ੍ਰਤੀ ਬਹੁਤ ਭਾਰੀ ਉਤਸ਼ਾਹ ਹੈ।

ਉਨ੍ਹਾਂ ਦੱਸਿਆ ਕਿ ਅੰਕੜਿਆਂ ਮੁਤਾਬਕ ਹੁਣ ਤੱਕ 78,706 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਬਰਫ ਪਿਘਲਣੀ ਸ਼ੁਰੂ ਹੋ ਗਈ ਹੈ ਤੇ ਯਾਤਰੂਆਂ ਵਿੱਚ ਯਾਤਰਾ ਪ੍ਰਤੀ ਉਤਸ਼ਾਹ ਹੋਰ ਵੱਧ ਰਿਹਾ ਹੈ । ਦੱਸ ਦੇਈਏ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਨੂੰ ਆਰੰਭ ਹੋਈ ਸੀ।

ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਅਨੁਸਾਰ ਹੁਣ ਮੌਸਮ ਸਾਫ ਹੈ ਪਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਵਾਲੇ ਇਲਾਕੇ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ, ਜਿਸ ਕਾਰਨ ਬਰਫ਼ ਪਿਘਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਨਿਰਵਿਘਨ ਚੱਲ ਰਹੀ ਹੈ ਅਤੇ ਯਾਤਰੂਆਂ ਵਿਚ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 3500 ਤੋਂ ਲੈ ਕੇ 4 ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚ ਰਹੇ ਹਨ।

Facebook Comments

Trending