Connect with us

ਖੇਤੀਬਾੜੀ

ਕਿਸਾਨ ਮੇਲੇ ਦੇ ਦੂਜੇ ਦਿਨ ਭਾਰੀ ਮੀਂਹ ਦੇ ਬਾਵਜੂਦ ਕਿਸਾਨਾਂ ਦਾ ਭਰਵਾਂ ਇਕੱਠ

Published

on

Despite the heavy rain on the second day of Kisan Mela, a large gathering of farmers

ਲੁਧਿਆਣਾ : ਪੰਜਾਬ ਐਗਰੀਕਚਰਲ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ ਕਿਸਾਨ ਮੇਲੇ ਦੇ ਅੱਜ ਦੂਜੇ ਦਿਨ ਇਨਾਮ ਵੰਡ ਸਮਾਰੋਹ ਹੋਇਆ | ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਜੰਗਲਾਤ ਖੋਜ ਸੰਸਥਾਨ ਦੇਹਰਾਦੂਨ ਦੇ ਸਾਬਕਾ ਨਿਰਦੇਸ਼ਕ ਜਨਰਲ ਡਾ. ਅਸ਼ਵਨੀ ਕੁਮਾਰ ਸ਼ਰਮਾ ਸ਼ਾਮਿਲ ਹੋਏ ਜਦਕਿ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ |

ਇਸ ਮੌਕੇ ਮੁੱਖ ਮਹਿਮਾਨ ਡਾ. ਅਸ਼ਵਨੀ ਕੁਮਾਰ ਸ਼ਰਮਾ ਨੇ ਕਿਹਾ ਕਿ 50 ਸਾਲ ਪਹਿਲਾਂ ਯੂਨੀਵਰਸਿਟੀ ਵਿੱਚ ਅਕਾਦਮਿਕ ਸਿੱਖਿਆ ਹਾਸਲ ਕਰਨ ਲਈ ਵਧੇਰੇ ਮੁਕਾਬਲਾ ਸੀ | ਪੀ.ਏ.ਯੂ. ਨੇ ਆਪਣੇ ਮਿਆਰ ਨੂੰ ਬਦਲਦੀਆਂ ਸਥਿਤੀਆਂ ਵਿੱਚ ਵੀ ਬਰਕਰਾਰ ਰੱਖਿਆ ਹੈ ਇਹ ਗੱਲ ਵਿਸ਼ੇਸ਼ ਮਾਣ ਵਾਲੀ ਹੈ | ਉਹਨਾਂ ਕਿਹਾ ਕਿ ਖੇਤੀ ਇੱਕ ਬਹੁਤ ਉੱਤਮ ਕਿੱਤਾ ਹੈ ਪਰ ਅਫਸੋਸ ਦੀ ਗੱਲ ਹੈ ਕਿ ਸਾਡਾ ਅੱਜ ਦੇ ਨੌਜਵਾਨ ਦਾ ਧਿਆਨ ਖੇਤੀ ਸਿੱਖਿਆ ਅਤੇ ਖੇਤੀ ਦੇ ਧੰਦੇ ਤੋਂ ਹਟਦਾ ਜਾ ਰਿਹਾ ਹੈ |

ਪੀ.ਏ.ਯੂ. ਦੇ ਖੇਤੀ ਖੋਜ ਅਤੇ ਅਧਿਆਪਨ ਦੇ ਮਿਆਰ ਤੇ ਤਸੱਲੀ ਪ੍ਰਗਟ ਕਰਦਿਆਂ ਉਹਨਾਂ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਪੀ.ਏ.ਯੂ. ਵਿਗਿਆਨੀਆਂ ਅਤੇ ਪੰਜਾਬ ਦੇ ਕਿਸਾਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ | ਪੰਜਾਬ ਵਿੱਚ ਖਾਰੇਪਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਐਗਰੋ ਫੋਰੈਸਟਰੀ ਦੇ ਮਾਡਲ ਲਗਾਉਣ ਦਾ ਮਸ਼ਵਰਾ ਦਿੰਦਿਆਂ ਉਹਨਾਂ ਬੇਰ ਦੀ ਕਿਸਮ ਐਪਲ ਬੇਰ ਅਤੇ ਅੰਬ ਦੀ ਕਿਸਮ ਮੀਆਜਾਕੀ ਨੂੰ ਵੱਧ ਤੋਂ ਵੱਧ ਲਾਉਣ ਲਈ ਕਿਹਾ|

ਇਸ ਮੌਕੇ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੀ.ਏ.ਯੂ. ਨੇ ਜੇਤੂ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਵਾਰਡ ਹਾਸਲ ਕਰਨ ਲਈ ਸਾਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਅਤੇ ਸਾਡੇ ਜੇਤੂ ਕਿਸਾਨ ਹੋਰਨਾਂ ਕਿਸਾਨਾਂ ਵਾਸਤੇ ਚਾਨਣ-ਮੁਨਾਰੇ ਦਾ ਕੰਮ ਕਰਦੇ ਹਨ | ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਨਿਰੰਤਰ ਗਿਰਾਵਟ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਪਾਣੀ ਦੀ ਬੱਚਤ ਕਰਨ ਲਈ ਸਾਨੂੰ ਝੋਨੇ ਦੀ ਘੱਟ ਪਾਣੀ ਲੈਣ ਵਾਲੀ ਕਿਸਮ ਪੀ ਆਰ 126 ਲਗਾਉਣੀ ਚਾਹੀਦੀ ਹੈ ਅਤੇ ਬਾਗਾਂ ਵਾਸਤੇ ਤੁਪਕਾ ਸਿੰਚਾਈ ਵਿਧੀ ਦੀ ਵਰਤੋਂ ਕਰਨੀ ਚਾਹੀਦੀ ਹੈ |

ਇਸ ਮੌਕੇ ਫ਼ਸਲ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ | ਇਸ ਤੋਂ ਪਹਿਲਾਂ ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਹੇ | ਉਹਨਾਂ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਅੱਜ ਮੇਲੇ ਦਾ ਸਿਖਰ ਹੋਣ ਦੇ ਬਾਵਜੂਦ ਪ੍ਰਦਰਸ਼ਨੀਆਂ ਅਤੇ ਬੀਜਾਂ ਦੀ ਵਿਕਰੀ ਕੱਲ ਵੀ ਜਾਰੀ ਰਹੇਗੀ | ਡਾ. ਬੁੱਟਰ ਨੇ ਕਿਸਾਨ ਮੇਲਿਆਂ ਦੀ ਸ਼ੁਰੂਆਤ ਤੋਂ ਯੂਨੀਵਰਸਿਟੀ ਨਾਲ ਲਗਾਤਾਰ ਜੁੜੇ ਰਹਿਣ ਲਈ ਕਿਸਾਨਾਂ ਦਾ ਧੰਨਵਾਦ ਕੀਤਾ |

ਸਮਾਰੋਹ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ | ਉਹਨਾਂ ਨੇ ਕਿਸਾਨਾਂ ਨੂੰ ਖੇਤ ਪ੍ਰਦਰਸ਼ਨੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸਟਾਲਾਂ ਤੇ ਪਹੁੰਚਣ ਦਾ ਸੱਦਾ ਦਿੰਦਿਆਂ ਪੀ.ਏ.ਯੂ. ਦੇ ਖੇਤੀ ਸਾਹਿਤ ਨਾਲ ਜੁੜ ਕੇ ਵਿਗਿਆਨਕ ਲੀਹਾਂ ਤੇ ਖੇਤੀ ਨੂੰ ਤੋਰਨ ਲਈ ਕਿਹਾ | ਅੰਤ ਵਿੱਚ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ ਸਭ ਦਾ ਧੰਨਵਾਦ ਕੀਤਾ |

Facebook Comments

Trending