Connect with us

ਪੰਜਾਬੀ

ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨਰ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

Devaki Devi Jain College students perform brilliantly

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਬੀਸੀਏ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਰਸਨੀਤ ਕੌਰ ਨੇ 96.75% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋ ਪੰਜਵਾਂ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਸ਼ੁਕਤੀ ਨੇ 96% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਸੱਤਵਾਂ ਸਥਾਨ ਅਤੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਜਲੀ ਅਰੋੜਾ ਨੇ 95% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਵਿਪਨ ਕੁਮਾਰ ਜੈਨ, ਬਾਂਕਾ ਬਿਹਾਰੀ ਲਾਲ ਜੈਨ, ਸ਼ਾਂਤੀ ਸਰੂਪ ਜੈਨ, ਰਾਜੀਵ ਜੈਨ, ਅਤੇ ਕਾਲਜ ਦੀ ਪ੍ਰਿੰਸੀਪਲ ਡਾ (ਸ਼੍ਰੀਮਤੀ) ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

Facebook Comments

Trending