Connect with us

ਪੰਜਾਬੀ

ਡੀਜੀਪੀ ਪੰਜਾਬ ਨੇ ਖੰਨਾ ਦੇ “ਸੁਪਰ ਕਾਪ” ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ

Published

on

DGP Punjab Honors Khanna's "Super Cop", Promoted to Inspector Rank

ਖੰਨਾ/ ਲੁਧਿਆਣਾ : ਖੰਨਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿੱਚ 145 ਐਫ.ਆਈ.ਆਰਜ਼, ਜਿਹਨਾਂ ਵਿੱਚ ਜਿਆਦਾਤਰ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਸ਼ਾਮਲ ਹਨ, ਦਰਜ ਕੀਤੀਆਂ ਹਨ, ਦੀ ਮੁਹਾਰਤ, ਤਜ਼ਰਬੇ ਅਤੇ ਚੌਕਸੀ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਲਗਾਏ ਗਏ ਨਾਕਿਆਂ ਤੋਂ ਨਸ਼ਾ ਤਸਕਰਾਂ ਸਮੇਤ ਕੋਈ ਵੀ ਸਮਾਜ ਵਿਰੋਧੀ ਅਨਸਰ ਭੱਜ ਨਹੀਂ ਸਕਿਆ।

ਇਨ੍ਹਾਂ ਐਫ.ਆਈ.ਆਰਜ਼. ਨਾਲ 6.8 ਕਿਲੋਗ੍ਰਾਮ ਹੈਰੋਇਨ, 77.5 ਕਿਲੋ ਅਫੀਮ, 8 ਕੁਇੰਟਲ ਭੁੱਕੀ, 1.8 ਕਿਲੋ ਆਈ.ਸੀ.ਈ., 5.8 ਕਿਲੋ ਚਰਸ, 79 ਕਿਲੋ ਗਾਂਜਾ, 2.39 ਲੱਖ ਨਸ਼ੀਲੀਆਂ ਗੋਲੀਆਂ, 50 ਪਿਸਤੌਲ, 1 ਰਾਈਫਲ, 4 ਕਰੋੜ 74 ਲੱਖ ਰੁਪਏ ਦੀ ਭਾਰਤੀ ਕਰੰਸੀ, 1.39 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ, 4 ਕਿਲੋ ਸੋਨਾ ਅਤੇ 213 ਕਿਲੋ ਚਾਂਦੀ ਦੀ ਬਰਾਮਦਗੀ ਹੋਈ। ਇਸ ਦੇ ਨਾਲ ਹੀ ਖੰਨਾ ਦੇ ਪਿੰਡ ਬਾਹੋ ਮਾਜਰਾ ਵਿੱਚ ਰਾਈਸ ਸ਼ੈਲਰ ਦੀ ਇਮਾਰਤ ਵਿੱਚ ਚੱਲ ਰਹੀ ਨਾਜਾਇਜ਼ ਸ਼ਰਾਬ ਦੀ ਭੱਠੀ ਦਾ ਪਰਦਾਫਾਸ਼ ਇੰਸਪੈਕਟਰ ਜਗਜੀਵਨ ਵੱਲੋਂ ਕੀਤਾ ਗਿਆ ਸੀ।

ਸ੍ਰੀ ਜਗਜੀਵਨ ਦੀ ਆਪਣੀ ਡਿਊਟੀ ਪ੍ਰਤੀ ਅਸਾਧਾਰਨ ਸਮਰਪਣ ਨੂੰ ਮਾਨਤਾ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਬ-ਇੰਸਪੈਕਟਰ ਜਗਜੀਵਨ ਰਾਮ ਨੂੰ ਇੰਸਪੈਕਟਰ ਦੇ ਸਥਾਨਕ ਰੈਂਕ ‘ਤੇ ਪਦਉੱਨਤ ਕੀਤਾ। ਡੀਜੀਪੀ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਖੰਨਾ ਅਮਨੀਤ ਕੋਂਡਲ ਵੀ ਮੌਜੂਦ ਸਨ।

Facebook Comments

Trending