ਪੰਜਾਬ ਨਿਊਜ਼

ਧਾਮੀ ਲਗਾਤਾਰ ਦੂਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ, ਬੀਬੀ ਜਗੀਰ ਕੌਰ 42 ਵੋਟਾਂ ਲੈ ਕੇ ਹਾਰੇ

Published

on

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਲ ਹੋਈਆਂ। ਇਸੇ ਤਰ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਹਾਸਲ ਹੋਈਆਂ ਜਦਕਿ 146 ਵੋਟਾਂ ਪੋਲ ਹੋਈਆਂ। ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਿਆਮਪੁਰੀ ਬਣੇ। ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਫਤਹਿਗੜ੍ਹ ਸਾਹਿਬ ਬਣੇ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਇਜਲਾਸ ਸ਼ੁਰੂ ਹੋਣ ‘ਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼ੋਕ ਮਤੇ ਪੜ੍ਹੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਉਮੀਦਵਾਰ ਲਈ ਬੀਬੀ ਜਗੀਰ ਕੌਰ ਦਾ ਨਾਂ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਤੇ ਜਸਵੰਤ ਸਿੰਘ ਪੁਡ਼ੈਣ ਨੇ ਤਾਈਦ ਮਜੀਦ ਕੀਤੀ। ਇਸੇ ਤਰ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ ਅਤੇ ਨਵਤੇਜ ਸਿੰਘ ਕਾਉਣੀ ਨੇ ਤਾਈਦ ਮਜੀਦ ਕੀਤੀ। ਪੋਲਿੰਗ ਏਜੰਟ ਨਿਯੁਕਤ ਕਰ ਕੇ ਬੈਲਟ ਪੇਪਰਾਂ ਰਾਹੀਂ ਵੋਟ ਪ੍ਰਕਿਰਿਆ ਸ਼ੁਰੂ ਕੀਤੀ ਗਈ। 157 ‘ਚੋਂ 151 ਮੈਂਬਰ ਹਾਜ਼ਰ ਹੋਏ।

Facebook Comments

Trending

Copyright © 2020 Ludhiana Live Media - All Rights Reserved.